ਬਾਬਾ ਵਿਸ਼ਵਕਰਮਾ ਵੱਲੋਂ ਦਿਖਾਇਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ: ਮੋਹਿੰਦਰ ਭਗਤ

Saturday, Nov 02, 2024 - 05:59 PM (IST)

ਫਗਵਾੜਾ (ਜਲੋਟਾ)–ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ 'ਕਿਰਤ ਦੇ ਦੇਵਤਾ' ਵਜੋਂ ਪੂਜੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਵੱਲੋਂ ਸ਼ਿਲਪਕਾਰੀ, ਆਰਕੀਟੈਕਟ ਅਤੇ ਇੰਜੀਨਅਰਿੰਗ ਦੇ ਖੇਤਰ ਵਿਚ ਲੋਕਾਈ ਨੂੰ ਦਿਖਾਇਆ ਗਿਆ ਰਸਤਾ ਅੱਜ ਵੀ ਮਨੁੱਖਤਾ ਦਾ ਮਾਰਗ ਦਰਸ਼ਕ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਅੱਜ ਇਥੇ 114 ਸਾਲ ਪੁਰਾਣੇ ਸ਼੍ਰੀ ਵਿਸ਼ਵਕਰਮਾ ਮੰਦਿਰ ਫਗਵਾੜਾ ਵਿਖੇ ਵਿਸ਼ਵਕਰਮਾ ਪੂਜਾ ਮਹਾਂਉਤਸਵ ਵਿਚ ਸ਼ਿਰਕਤ ਕਰਨ ਮੌਕੇ ਉਨ੍ਹਾਂ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਮੌਕੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਮੰਦਿਰ ਕਮੇਟੀ ਵੱਲੋਂ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਦਿਰ ਕਮੇਟੀ ਨੂੰ ਸੇਵਾ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਰੋਜ਼ਾਨਾ 350 ਤੋਂ ਵੱਧ ਮਰੀਜ਼ਾਂ ਦੀ ਸਿਹਤ ਜਾਂਚ ਹੁੰਦੀ ਹੈ ਜਦਕਿ ਕੋਵਿਡ ਸਮੇਂ ਦੌਰਾਨ ਹਸਪਤਾਲ ਵੱਲੋਂ ਟੀਕਾਕਰਨ ਵਿਚ ਵੱਡੀ ਭੂਮਿਕਾ ਨਿਭਾਈ ਗਈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਮੰਦਿਰ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

PunjabKesari

ਕੈਬਨਿਟ ਮੰਤਰੀ ਨੇ ਕਿਹਾ ਕਿ ਮੰਦਿਰ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਉਹ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਕੋਲ ਉਠਾਉਣਗੇ ਤਾਂ ਜੋ ਉਨ੍ਹਾਂ ਨੂੰ ਬਹੁਤ ਜਲਦ ਪੂਰਾ ਕੀਤਾ ਜਾ ਸਕੇ। ਮੰਦਿਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਅਤੇ ਹਲਕਾ ਫਿਲੌਰ ਦੇ ਇੰਚਾਰਜ ਪ੍ਰੇਮ ਕੁਮਾਰ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ,ਜਨਰਲ ਸੱਕਤਰ ਸੁਭਾਸ਼ ਧੀਮਾਨ, ਰਮੇਸ਼ ਧੀਮਾਨ, ਉੱਪ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ, ਆਮ ਆਦਮੀ ਪਾਰਟੀ ਦੇ ਸਪੋਕਸਮੈਨ ਹਰਨੂਰ ਸਿੰਘ  ਹਰਜੀ ਮਾਨ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ- ਉਪਾਅ ਕਰਨ ਘਰ ਆਇਆ ਬਾਬਾ, ਕਰ ਗਿਆ ਵੱਡਾ ਕਾਰਾ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁਝ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News