ਪੰਜਾਬ ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ: ਮਹਿੰਦਰ ਗਿਲਜੀਆਂ
Sunday, Jan 18, 2026 - 04:10 PM (IST)
ਹੁਸ਼ਿਆਰਪੁਰ (ਘੁੰਮਣ)- ਪੰਜਾਬ ਕੇਸਰੀ ਗਰੁੱਪ ਨਾਲ ਜਲੰਧਰ ਤੇ ਉਸ ਤੋਂ ਬਾਹਰ ਪੰਜਾਬ ਸਰਕਾਰ, ਪੰਜਾਬ ਪੁਲਸ ਰਾਹੀਂ ਧੱਕਾ ਕਰ ਰਹੀ ਹੈ, ਮੈਂ ਉਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਦੀਆਂ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਧੱਕਾ ਨਾ ਸਹਿਣਯੋਗ ਹੈ। ਮੀਡੀਆ ਹਮੇਸ਼ਾ ਹੀ ਸੱਚਾਈ ਨੂੰ ਲੋਕਾਂ ਸਾਹਮਣੇ ਪੇਸ਼ ਕਰਦਾ ਹੈ ਨਾ ਕਿ ਝੂਠ ਨੂੰ, ਉਸ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਵੇ ਅਤੇ ਉਸ ਦਾ ਫ਼ੈਸਲਾ ਲੋਕਾਂ ਨੇ ਕਰਨਾ ਹੈ ਨਾ ਕਿ ਸਰਕਾਰਾਂ, ਉਨ੍ਹਾਂ ਨੂੰ ਜਬਰੀ ਦਬਉਣ ਦੀ ਕੋਸ਼ਿਸ਼ ਨਾ ਕਰਨ।
ਉਨ੍ਹਾਂ ਕਿਹਾ ਕਿ ਉਹ ਸ਼ੀਸ਼ ਮਹਿਲ ਦੀ ਗੱਲ ਨੂੰ ਸਾਹਮਣੇ ਲੈ ਕੇ ਆਏ, ਪੰਜਾਬ ਪੁਲਸ ਨੇ ਉਨ੍ਹਾਂ ਦੀਆਂ ਗੱਡੀਆਂ ਰਾਤੋ-ਰਾਤ ਰੋਕ ਕੇ ਸਵੇਰੇ ਸਾਰੀਆਂ ਅਖ਼ਬਾਰਾਂ ਚੁੱਕ ਲਈਆਂ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਨਾ ਆ ਸਕੇ। ਉਨ੍ਹਾਂ ਕਿਹਾ ਕਿ ਹੁਣ ਜੀ. ਐੱਸ. ਟੀ, ਪ੍ਰਦੂਸ਼ਣ, ਪੁਲਸ, ਜਿੰਨੀਆਂ ਵੀ ਪੰਜਾਬ ਦੀਆਂ ਏਜੰਸੀਆਂ ਹਨ, ਸਾਰੀਆਂ ਉਨ੍ਹਾਂ ਦੇ ਪਿੱਛੇ ਛੱਡ ਦਿੱਤੀਆਂ। ਕਿਉਂਕਿ ਤੁਸੀਂ ਸੱਚ ਨਾ ਲਿਖੋ। ਆਮ ਆਦਮੀ ਪਾਰਟੀ ਦੀ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਨਾ ਲਿਆਓ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਤਰ੍ਹਾਂ ਪੰਜਾਬ ਨੂੰ ਲੁੱਟ ਰਹੀ ਹੈ, ਉਹ ਸਭ ਦੇ ਸਾਹਮਣੇ ਹੈ। ਮੈਂ ਮਾਣਯੋਗ ਗਵਰਨਰ ਸਾਬ੍ਹ ਨੂੰ ਵੀ ਅਪੀਲ ਕਰਦਾ ਹਾਂ ਕਿ ਤੁਸੀਂ ਸੰਵਿਧਾਨ ਦੀ ਰੱਖਿਆ ਕਰਦੇ ਹੋਏ, ਅਜਿਹਾ ਕਰਨ ਵਾਲਿਆਂ ਉੱਤੇ ਕਾਰਵਾਈ ਕਰੋ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਵੀ ਅਪੀਲ ਕਰਦਾ ਹਾਂ ਕਿ ਅਸੀਂ ਮਿਲ ਕੇ ਸਰਕਾਰ ਖ਼ਿਲਾਫ਼ ਇਸ ਲੜਾਈ ਨੂੰ ਲੜੀਏ। ਪੰਜਾਬੀ ਹਮੇਸ਼ਾ ਹੀ ਵਧੀਕੀ ਦਾ ਜਵਾਬ ਥੋਕ ਵਜਾ ਕੇ ਦਿੰਦੇ ਹਨ ਨਹੀਂ ਤਾਂ ਇਹ ਲੋਕਤੰਤਰ ਲਈ ਬਹੁਤ ਵੱਡੀ ਹਾਰ ਇਹ ਹਾਰ ਪੂਰੇ ਪੰਜਾਬੀਆਂ ਦੀ ਹੋਵੇਗੀ। ਇਸ ਲਈ ਅੱਜ ਪੰਜਾਬ ਕੇਸਰੀ ਗਰੁੱਪ ਨਾਲ ਡੱਟ ਕੇ ਖੜ੍ਹਨ ਦੀ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 10 ਸ਼ੂਟਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
