ਮਹਿੰਦਰ ਸਿੰਘ ਕੇ. ਪੀ. ਦੀ ਪਤਨੀ ਸੁਮਨ ਕੇ. ਪੀ. ਦਾ ਮ੍ਰਿਤਕ ਸਰੀਰ ਪੰਚ ਤੱਤਾਂ ’ਚ ਵਿਲੀਨ, ਮੋਹਤਬਰਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

Tuesday, Jul 09, 2024 - 11:55 AM (IST)

ਮਹਿੰਦਰ ਸਿੰਘ ਕੇ. ਪੀ. ਦੀ ਪਤਨੀ ਸੁਮਨ ਕੇ. ਪੀ. ਦਾ ਮ੍ਰਿਤਕ ਸਰੀਰ ਪੰਚ ਤੱਤਾਂ ’ਚ ਵਿਲੀਨ, ਮੋਹਤਬਰਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

ਜਲੰਧਰ (ਚੋਪੜਾ)–ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਦੀ ਪਤਨੀ ਸੁਮਨ ਕੇ. ਪੀ. ਦਾ ਮ੍ਰਿਤਕ ਸਰੀਰ ਪੰਜ ਤੱਤਾਂ ਵਿਚ ਵਿਲੀਨ ਹੋ ਗਿਆ। ਸਥਾਨਕ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਦੌਰਾਨ ਸੁਮਨ ਕੇ. ਪੀ. ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਰਿਚੀ ਕੇ. ਪੀ. ਨੇ ਦਿੱਤੀ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਮੋਹਤਬਰਾਂ ਨੇ ਮੌਕੇ ’ਤੇ ਪਹੁੰਚ ਕੇ ਜਿੱਥੇ ਮਹਿੰਦਰ ਸਿੰਘ ਕੇ. ਪੀ. ਅਤੇ ਅਮਰਜੀਤ ਸਿੰਘ ਕੇ. ਪੀ. ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ, ਉਥੇ ਹੀ ਵਿਛੜੀ ਆਤਮਾ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।

PunjabKesari

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਅਕਾਲੀ ਆਗੂ ਬੀਬੀ ਜਗੀਰ ਕੌਰ, ਸਾਬਕਾ ਵਿਧਾਇਕ ਕੰਵਲਜੀਤ ਿਸੰਘ ਲਾਲੀ, ਸਾਬਕਾ ਮੰਤਰੀ ਤੀਕਸ਼ਣ ਸੂਦ, ਕਰਮਜੀਤ ਕੌਰ ਚੌਧਰੀ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਅਸ਼ੋਕ ਮਿੱਤਲ (ਲਵਲੀ ਸਵੀਟਸ), ਅਨਿਲ ਚੋਪੜਾ (ਸੇਂਟ ਸੋਲਜਰ ਗਰੁੱਪ) ਆਦਿ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ Latest Update, ਮੁੜ ਕਹਿਰ ਵਰ੍ਹਾਏਗੀ ਗਰਮੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

PunjabKesari

ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੁਦੇਸ਼ ਵਿਜ, ਰਾਜਿੰਦਰ ਸਿੰਘ, ਅਕਾਲੀ ਆਗੂ ਬਲਬੀਰ ਸਿੰਘ ਚੌਹਾਨ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ, ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ ਮਨੋਜ ਅਗਰਵਾਲ, ਪ੍ਰਿੰਸ ਅਸ਼ੋਕ ਗਰੋਵਰ, ਬਲਵਿੰਦਰ ਸੁਮਨ, ਇੰਦਰ ਕੁਮਾਰ ਸੁਮਨ, ਹਰੀਸ਼ ਮਹੇ, ਮਨੋਹਰ ਲਾਲ ਮਹੇ, ਜਥੇ. ਕੁਲਵੰਤ ਸਿੰਘ ਮੰਨਣ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ, ਅਕਾਲੀ ਆਗੂ ਰਣਜੀਤ ਸਿੰਘ ਰਾਣਾ ਅਤੇ ਚਰਨਜੀਵ ਸਿੰਘ ਲਾਲੀ, ਸਾਬਕਾ ਕੌਂਸਲਰ ਪਵਨ ਕੁਮਾਰ, ਮਹਿਲਾ ਕਾਂਗਰਸ ਦੀ ਰਾਸ਼ਟਰੀ ਕੋਆਰਡੀਨੇਟਰ ਡਾ. ਜਸਲੀਨ ਸੇਠੀ, ਸੂਬਾਈ ਕਾਂਗਰਸ ਦੇ ਸਕੱਤਰ ਸਚਿਨ ਸਰੀਨ, ਬਾਬਾ ਚਰਨ ਦਾਸ, ਸਾਬਕਾ ਕੌਂਸਲਰ ਸੁੱਚਾ ਸਿੰਘ, ਰਵਿੰਦਰ ਕਾਲੀਆ, ਬੰਟੀ ਮਲਹੋਤਰਾ, ਅਸ਼ਵਨੀ ਮਲਹੋਤਰਾ, ਸੇਠ ਸਤਪਾਲ ਮੱਲ, ਮਹਿੰਦਰ ਸਿੰਘ ਗੁੱਲੂ, ਜਗਦੀਸ਼ ਗੱਗ, ਸਤਬੀਰ ਸਿੰਘ, ਤਰਸੇਮ ਲਖੋਤਰਾ ਆਦਿ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News