ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਨੂੰ ਲੈ ਕੇ ਘਰ ’ਚ ਦਾਖਲ ਹੋ ਕੀਤੀ ਕੁੱਟਮਾਰ, ਮਾਮਲਾ ਦਰਜ

Wednesday, Apr 21, 2021 - 11:56 AM (IST)

ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਨੂੰ ਲੈ ਕੇ ਘਰ ’ਚ ਦਾਖਲ ਹੋ ਕੀਤੀ ਕੁੱਟਮਾਰ, ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ,ਮੋਮੀ) - ਪਿੰਡ ਨੱਥੂਪੁਰ ਵਿਖੇ ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਨੂੰ ਲੈ ਕੇ ਘਰ ਵਿੱਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਦੇ ਦੋਸ਼ ਵਿੱਚ ਵਿਅਕਤੀ ਦੇ ਭਰਾ, ਭਰਜਾਈ ਅਤੇ ਪਿਤਾ ਦੇ ਖ਼ਿਲਾਫ਼ ਟਾਂਡਾ ਦੀ ਪੁਲਸ ਨੇ ਮਾਮਲਾ ਦਰਜ ਕਰ ਦਿੱਤਾ। ਪੁਲਸ ਨੇ ਇਹ ਮਾਮਲਾ ਹਰਭਜਨ ਸਿੰਘ ਪੁੱਤਰ ਪਿਆਰਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਭਰਾ ਲਖਵਿੰਦਰ ਸਿੰਘ, ਭਰਜਾਈ ਬਲਜੀਤ ਕੌਰ ਅਤੇ ਉਸ ਦੇ ਪਿਤਾ ਪਿਆਰਾ ਸਿੰਘ ਪੁੱਤਰ ਸਰਦਾਰਾ ਸਿੰਘ ਦੇ ਖ਼ਿਲਾਫ਼ ਦਰਜ ਕੀਤਾ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਕੋਲੋਂ 2 ਲੱਖ 18 ਹੁਜ਼ਾਰ ਰੁਪਏ ਲੈਣੇ ਸਨ। ਪੈਸੇ ਮੰਗਣ ’ਤੇ ਉਹ ਉਸ ਨਾਲ ਗਾਲੀ-ਗਲੋਚ ਕਰਦਾ। ਇਸੇ ਰੰਜਿਸ਼ ਦੇ ਚਲਦਿਆਂ 15 ਫਰਵਰੀ ਨੂੰ ਉਕਤ ਮੁਲਜ਼ਮਾਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਮਾਰਕੁੱਟ ਕਰ ਦਿੱਤੀ। ਦੂਜੇ ਪਾਸੇ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇੰਸਪੈਕਟਰ ਰਮਨਦੀਪ ਕੁਮਾਰ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।


author

rajwinder kaur

Content Editor

Related News