ਕੈਨੇਡਾ ਭੇਜਣ ਦੇ ਨਾਂ ''ਤੇ ਮਾਰੀ 24 ਲੱਖ ਤੋਂ ਵਧੇਰੇ ਦੀ ਠੱਗੀ

Saturday, Oct 26, 2024 - 05:43 PM (IST)

ਕੈਨੇਡਾ ਭੇਜਣ ਦੇ ਨਾਂ ''ਤੇ ਮਾਰੀ 24 ਲੱਖ ਤੋਂ ਵਧੇਰੇ ਦੀ ਠੱਗੀ

ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਬੰਗਾ ਪੁਲਸ ਨੇ ਕੈਨੇਡਾ ਭੇਜਣ ਦੇ ਨਾਂ 'ਤੇ 24,65,000 ਰੁਪਏ ਠੱਗਣ ਦੇ ਦੋਸ਼ ਵਿੱਚ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਹੀਓ ਨਿਵਾਸੀ ਜਸਵੀਰ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਗੜਸ਼ੰਕਰ ਦੇ ਇਕ ਪਤੀ-ਪਤਨੀ ਨੂੰ ਕੈਨੇਡਾ ਭੇਜਣ ਲਈ 24,65,000 ਰੁਪਏ ਅਤੇ ਆਪਣਾ ਪਾਸਪੋਰਟ ਦਿੱਤਾ ਸੀ।

ਜਸਵੀਰ ਕੌਰ ਦਾ ਦੋਸ਼ ਹੈ ਕਿ ਮਾਮਲੇ ਵਿੱਚ ਨਾਮਜ਼ਦ ਦੋਵੇਂ ਕਥਿਤ ਦੋਸ਼ੀਆਂ ਨੇ ਨਾ ਹੀ ਉਨ੍ਹਾਂ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਅਤੇ ਪਾਸਪੋਰਟ ਵਾਪਸ ਕੀਤੇ। ਮਾਮਲੇ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਵੱਲੋਂ ਕਰਨ ਉਪਰੰਤ ਪੁਲਸ ਨੇ ਕਥਿਤ ਦੋਸ਼ੀ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News