ਅਮਰੀਕਾ ਭੇਜਣ ਦੇ ਨਾਂ ‘ਤੇ ਕੀਤੀ 43 ਲੱਖ ਤੋਂ ਵਧੇਰੇ ਦੀ ਠੱਗੀ
Saturday, Mar 29, 2025 - 05:30 PM (IST)

ਦਸੂਹਾ (ਝਾਵਰ)- ਅਮਰੀਕਾ ਭੇਜਣ ਦੇ ਨਾਂ 'ਤੇ 43 ਲੱਖ 55 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਦਸੂਹਾ ਦੇ ਪਿੰਡ ਮੋਰੀਆਂ ਦੇ ਵਸਨੀਕ ਸੁਰਜੀਤ ਸਿੰਘ ਦੇ ਪੁੱਤਰ ਸੁੱਚਾ ਸਿੰਘ ਨੇ ਐੱਸ. ਐੱਸ. ਪੀ. ਹੁਸਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਦੋ ਟ੍ਰੈਵਲ ਏਜੰਟਾਂ, ਦਵਿੰਦਰ ਸਿੰਘ, ਪੁੱਤਰ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਰਮਨ ਕੌਰ, ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦੇ ਨਾਮ ‘ਤੇ ਉਸ ਨਾਲ ਧੋਖਾ ਕੀਤਾ ਅਤੇ ਉਸ ਤੋਂ 43 ਲੱਖ 55 ਹਜ਼ਾਰ ਰੁਪਏ ਠੱਗੇ ਅਤੇ ਨਾ ਤਾਂ ਉਨ੍ਹਾਂ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਸਗੋਂ ਉਸ ਨੂੰ ਧਮਕੀਆਂ ਦੇਣ ਲੱਗ ਪਏ।
ਇਹ ਵੀ ਪੜ੍ਹੋ: ਪੁਲਸ ਛਾਉਣੀ 'ਚ ਬਦਲਿਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
ਇਸ ਸਬੰਧੀ ਦਸੂਹਾ ਥਾਣਾ ਮੁਖੀ ਹਰਪ੍ਰੇਮ ਸਿੰਘ ਅਤੇ ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐੱਸ. ਐੱਸ. ਪੀ. ਹੁਸਿਆਰਪੁਰ ਨੇ ਡੀ. ਐੱਸ. ਪੀ. ਦਸੂਹਾ ਵੱਲੋਂ ਜਾਂਚ ਤੋਂ ਬਾਅਦ, ਦੋਵਾਂ ਟ੍ਰੈਵਲ ਏਜੰਟਾਂ ਵਿਰੁੱਧ ਦਸੂਹਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਦਾ ਵੱਡਾ ਐਕਸ਼ਨ, ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e