ਜਲੰਧਰ ਤੋਂ ਕਈ ਕੌਂਸਲਰਾਂ ਨੇ ਜਾਖੜ, ਰਿੰਕੂ ਤੇ ਸ਼ੀਤਲ ਦੀ ਮੌਜੂਦਗੀ 'ਚ ਫੜਿਆ ਭਾਜਪਾ ਦਾ ਪੱਲਾ
Sunday, Mar 31, 2024 - 07:05 PM (IST)
ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਜਲੰਧਰ ਵਿਖੇ ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਜਲੰਧਰ ਤੋਂ ਇਕ ਦਰਜਨ ਤੋਂ ਵੱਧ ਕੌਂਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਕਤ ਕੌਂਸਲਰਾਂ ਦੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨਾਲ ਸਬੰਧ ਸਨ। ਰਿੰਕੂ ਨੇ ਚੰਡੀਗੜ੍ਹ ਦੇ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ। ਦੱਸ ਦਈਏ ਕਿ ਉਕਤ ਜੁਆਇਨਿੰਗ ਤੋਂ ਪਹਿਲਾਂ ਸ਼ਹਿਰ ਦੇ ਬਾਹਰ ਇਕ ਨਿੱਜੀ ਜਗ੍ਹਾ 'ਤੇ ਸਾਰਿਆਂ ਦੀ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਯਾਨੀ ਐਤਵਾਰ ਨੂੰ ਚੰਡੀਗੜ੍ਹ 'ਚ ਜੁਆਇਨਿੰਗ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ 8 ਮਹੀਨੇ ਪਹਿਲਾ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8