ਰੂਪਨਗਰ ਵਿਖੇ ਪਟਾਕਿਆਂ ਕਾਰਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਹੋਏ ਜ਼ਖ਼ਮੀ
Wednesday, Oct 22, 2025 - 07:04 PM (IST)

ਰੂਪਨਗਰ (ਵਿਜੇ ਸ਼ਰਮਾ)-ਦੀਵਾਲੀ ਮੌਕੇ ਪਟਾਕਿਆਂ ਦੇ ਕਾਰਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਸਿਵਲ ਹਸਪਤਾਲ ਰੂਪਨਗਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 21 ਅਕਤੂਬਰ ਨੂੰ ਦੀਵਾਲੀ ਤਿਉਹਾਰ ਦੌਰਾਨ ਪਟਾਕਿਆਂ ਕਾਰਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ’ਚ ਗੁਰਿੰਦਰ ਸਿੰਘ (38) ਪੁੱਤਰ ਜਸਪਾਲ ਸਿੰਘ ਨਿਵਾਸੀ ਗੁਰਦਾਸਪੁਰ, ਜਗਪਾਲ ਸਿੰਘ ਨਿਵਾਸੀ ਠੌਣਾ, ਸੰਜੀਵ ਕੁਮਾਰ (27) ਪੁੱਤਰ ਅਮਰਪਾਲ ਨਿਵਾਸੀ ਰੂਪਨਗਰ, ਸੰਜੀਵ ਕੁਮਾਰ (38) ਪੁੱਤਰ ਅਨੋਖੇ ਲਾਲ ਅਤੇ ਬਿਕਰਮ ਸਿੰਘ (34) ਪੁੱਤਰ ਗੁਰਦੇਵ ਸਿੰਘ, ਗੁਰਸ਼ਾਂਤ ਸਿੰਘ (13) ਪੁੱਤਰ ਸਰਬਜੀਤ ਸਿੰਘ ਨਿਵਾਸੀ ਝੱਲੀਆਂ ਕਲਾਂ ਆਦਿ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
ਜ਼ਖ਼ਮੀਆਂ ਨੂੰ ਇਲਾਜ ਮਗਰੋਂ ਘਰ ਭੇਜ ਦਿੱਤਾ ਗਿਆ। ਇਹ ਪਤਾ ਚੱਲਿਆ ਹੈ ਕਿ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਵਿਅਕਤੀ ਵੀ ਪਟਾਕਿਆਂ ਦੇ ਕਾਰਨ ਜ਼ਖ਼ਮੀ ਹੋਏ ਹਨ। ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਪਟਾਕਿਆਂ ਦੇ ਕਾਰਨ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਅਤੇ 21 ਅਕਤੂਬਰ ਵਾਲੇ ਦਿਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਸਰਦੀਆਂ ਦੀ ਦਸਤਕ! ਪੜ੍ਹੋ 26 ਤਾਰੀਖ਼ ਤੱਕ ਮੌਸਮ ਦੀ Latest ਅਪਡੇਟ, ਅਗਲੇ ਦਿਨਾਂ ਦੌਰਾਨ...
ਦੂਜੇ ਪਾਸੇ ਸਿਵਲ ਹਸਪਤਾਲ ’ਚ ਇਲਾਜ ਲਈ ਪਹੁੰਚੇ ਬਿਕਰਮ ਸਿੰਘ ਤੇ ਹੋਰਾਂ ਨੇ ਰੋਸ ਜ਼ਾਹਿਰ ਕਰਦੇ ਦੱਸਿਆ ਕਿ ਉਹ ਰਾਤ ਨੂੰ ਪਟਾਕਿਆਂ ਦੇ ਕਾਰਨ ਜ਼ਖਮੀ ਹੋਣ ਮਗਰੋਂ ਸਿਵਲ ਹਸਪਤਾਲ ’ਚ ਇਲਾਜ ਲਈ ਪਹੁੰਚੇ ਪਰ ਉਨ੍ਹਾਂ ਨੂੰ ਕਾਫੀ ਦੇਰ ਇਲਾਜ ਨਹੀ ਮਿਲਿਆ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੇ ਕਾਰਨ ਹੋਰ ਵੀ ਜ਼ਖ਼ਮੀ ਵਿਅਕਤੀ ਦਰਦ ਕਾਰਨ ਕੁਰਲਾ ਰਹੇ ਸਨ ਪਰ ਇਲਾਜ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ’ਚ ਸਿਹਤ ਸੁਵਿਧਾਵਾਂ ਨੂੰ ਚੁਸਤ ਦਰੁਸਤ ਅਤੇ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: Punjab:ਦੀਵਾਲੀ ਦੀ ਰਾਤ ਪੈ ਗਿਆ ਰੌਲਾ! ਸ਼ਮਸ਼ਾਨਘਾਟ ਵੱਲ ਭਜਿਆ ਸਾਰਾ ਪਿੰਡ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8