ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ ਬੱਚੀ ਜ਼ਖ਼ਮੀ

Wednesday, Feb 04, 2026 - 02:03 PM (IST)

ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ ਬੱਚੀ ਜ਼ਖ਼ਮੀ

ਜਲੰਧਰ (ਸੋਨੂੰ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਡੀ. ਡੀ.  ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ। ਹਾਦਸੇ 'ਚ ਡਰਾਈਵਰ, ਇਕ ਛੋਟੀ ਕੁੜੀ ਅਤੇ ਮਾਂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

PunjabKesari
ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਜ਼ਬਤ ਕਰ ਲਿਆ ਅਤੇ ਟਰੱਕ ਮਾਲਕ ਨੂੰ ਸੂਚਿਤ ਕੀਤਾ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਏਪੁਰ ਮੋੜ 'ਤੇ ਧੁੰਦ ਕਾਰਨ ਵਾਪਰਿਆ। ਡੀ. ਡੀ. ਟਰਾਂਸਪੋਰਟ ਟਰੱਕ ਧੋਗੜੀ ਤੋਂ ਆ ਰਿਹਾ ਸੀ ਅਤੇ ਡਰਾਈਵਰ ਨੇ ਇਕ ਵੈਨਿਊ ਕਾਰ ਨੂੰ ਟੱਕਰ ਮਾਰ ਦਿੱਤੀ।

PunjabKesari

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼, PM ਨੂੰ ਲਿਖੀ ਚਿੱਠੀ 

PunjabKesari

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਕ 3 ਸਾਲਾ ਬੱਚੀ ਅਤੇ ਉਸ ਦੀ ਮਾਂ (28) ਜ਼ਖ਼ਮੀ ਹੋਈਆਂ ਹਨ। ਉਨ੍ਹਾਂ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਟਰੱਕ ਮਾਲਕ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News