ਸਕੂਟਰੀ ''ਤੇ ਜਾ ਰਹੀਆਂ ਮਾਂ-ਧੀਆਂ ਨੂੰ ਲੁਟੇਰਿਆ ਨੇ ਲਿਆ ਘੇਰ, ਫਿਰ ਹੋਇਆ...

Monday, Nov 18, 2024 - 06:03 PM (IST)

ਸਕੂਟਰੀ ''ਤੇ ਜਾ ਰਹੀਆਂ ਮਾਂ-ਧੀਆਂ ਨੂੰ ਲੁਟੇਰਿਆ ਨੇ ਲਿਆ ਘੇਰ, ਫਿਰ ਹੋਇਆ...

ਦਸੂਹਾ (ਝਾਵਰ, ਨਾਗਲਾ)- ਦਸੂਹਾ-ਹਾਜੀਪੁਰ ਲਿੰਕ ਰੋਡ ਨੇੜੇ ਸਕੂਟਰੀ ‘ਤੇ ਸਵਾਰ ਹੋ ਕੇ ਅੱਜ ਦੁਪਹਿਰ ਜਾ ਰਹੀਆਂ ਦੋ ਭੈਣਾਂ ਅਤੇ ਉਨ੍ਹਾਂ ਦੀ ਮਾਂ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਘੇਰ ਲਿਆ। ਇਨ੍ਹਾਂ ਦੋਵਾਂ ਭੈਣਾਂ ਦੀ ਮਾਂ ਕਿਰਨ ਦੇਵੀ ਦੀ ਕੰਨ ਦੀ ਇਕ ਵਾਲੀ ਪਿਸਤੌਲ ਦੀ ਨੋਕ 'ਤੇ ਖੋਹ ਲਈ। ਇਹ ਵੇਖ ਔਰਤਾਂ ਨੇ ਰੋਲਾ ਪਾਇਆ, ਜਿਸ ਦੌਰਾਨ ਲੋਕਾਂ ਦੀ ਮਦਦ ਨਾਲ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ। ਲੁਟੇਰੇ ਕੋਲ ਪਿਸਤੌਲ ਵੀ ਸੀ।  

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਦਿੱਤੀ ਗਈ ਵੱਡੀ ਰਾਹਤ

ਇਸ ਸਬੰਧੀ ਸਕੂਟਰੀ ਚਾਲਕ ਸ਼ੁਭਮ ਰਤਨਾ ਨੇ ਦੱਸਿਆ ਕਿ ਉਹ ਆਪਣੀ ਭੈਣ ਅਰਚਨਾ ਅਤੇ ਮਾਂ ਕਿਰਨ ਦੇਵੀ ਨਾਲ ਆਪਣੇ ਨਿੱਜੀ ਕੰਮ ਲਈ ਜਾ ਰਹੀ ਸੀ ਤਾਂ ਰਸਤੇ ਵਿੱਚ ਇਨ੍ਹਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਕੰਨਾਂ ਦੀਆਂ ਵਾਲੀਆਂ ਖੋਹਣ ਲੱਗੇ। ਅਸੀਂ ਤਿੰਨਾਂ ਨੇ ਬੜੀ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਅਤੇ ਇਕ ਲੁਟੇਰਾ ਲੋਕਾਂ ਦੀ ਸਹਾਇਤਾ ਨਾਲ ਪਿਸਤੌਲ ਸਮੇਤ ਕਾਬੂ ਕਰ ਲਿਆ ਅਤੇ ਦੂਜਾ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ।   ਇਸ ਮੌਕੇ 'ਤੇ ਥਾਣਾ ਦਸੂਹਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਦੱਸਿਆ ਕਿ ਲੋਕਾਂ ਨੇ ਲੁਟੇਰੇ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਸੰਬਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News