ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
Thursday, Jun 26, 2025 - 06:55 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਨਸ਼ੇ ਵਾਲੀਆਂ 110 ਗੋਲ਼ੀਆਂ ਸਣੇ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਦਾ Alert
ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਉੜਮੁੜ-ਮੂਨਕਾਂ ਰੋਡ ਵੱਲ ਗਸ਼ਤ ਕਰ ਰਹੀ ਸੀ ਤਾਂ ਫ਼ੌਜੀ ਕਾਲੋਨੀ ਸ਼ਮਸ਼ਾਨਘਾਟ ਨੇੜੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਹਰਸੀਪਿੰਡ ਨੂੰ ਨਸ਼ੇ ਵਾਲੀਆਂ 60 ਗੋਲੀਆਂ ਅਤੇ ਉਸਦੀ ਮਾਤਾ ਹਰਨਜੀਤ ਕੌਰ ਨੂੰ ਨਸ਼ੇ ਵਾਲੀਆਂ 50 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਗੋਲੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e