ਸ਼ੱਕੀ ਹਾਲਾਤ ''ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ ''ਚ ਪਤੀ ਤੋਂ ਬਾਅਦ ਸੱਸ ਤੇ ਦਿਓਰ ਗ੍ਰਿਫ਼ਤਾਰ

Friday, Jun 28, 2024 - 03:39 PM (IST)

ਸ਼ੱਕੀ ਹਾਲਾਤ ''ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ ''ਚ ਪਤੀ ਤੋਂ ਬਾਅਦ ਸੱਸ ਤੇ ਦਿਓਰ ਗ੍ਰਿਫ਼ਤਾਰ

ਨਕੋਦਰ (ਪਾਲੀ)- ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਸਲੇਮ ਵਿਖੇ ਬੀਤੇ ਦਿਨੀਂ ਇਕ ਵਿਆਹੁਤਾ ਰਾਜਵਿੰਦਰ ਕੌਰ (35) ਦੀ ਹੋਈ ਮੌਤ ਦੇ ਮਾਮਲੇ 'ਚ ਪੁਲਸ ਨੇ  ਸੱਸ ਅਤੇ ਦਿਓਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਮ੍ਰਿਤਕਾਂ ਦੇ ਪਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ  ਚੁੱਕੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬੀਤੇ ਦਿਨ ਮ੍ਰਿਤਕਾ ਦੇ ਪਰਿਵਾਰ ਨੇ ਇਸਤਰੀ ਜਾਗ੍ਰਿਤੀ ਮੰਚ ਅਤੇ ਗ੍ਰਾਮ ਪੰਚਾਇਤ ਪਿੰਡ ਆਲੋਵਾਲ ਦੀ ਅਗਵਾਈ ਵਿੱਚ ਸਦਰ ਥਾਣੇ 'ਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ।

ਮ੍ਰਿਤਕਾ ਦੇ ਜੀਜੇ ਦੇ ਬਿਆਨ 'ਤੇ ਹੋਇਆ ਸੀ ਪਤੀ, ਸੱਸ ਅਤੇ ਦਿਓਰ ਖ਼ਿਲਾਫ਼ ਮਾਮਲਾ ਦਰਜ 
ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ ਨੇ ਦੱਸਿਆ ਕਿ ਮ੍ਰਿਤਕਾ ਦੇ ਜੀਜੇ ਰਾਜ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਪਿੰਡ ਉਧੋਵਾਲ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ  ਉਸ ਦੀ ਸਾਲੀ ਰਾਜਵਿੰਦਰ ਕੌਰ (35) ਦਾ ਵਿਆਹ 9 ਸਾਲ ਪਹਿਲਾਂ ਅਮਰੀਕ ਸਿੰਘ ਵਾਸੀ ਤਲਵੰਡੀ ਸਲੇਮ ਨਾਲ ਹੋਇਆ ਸੀ, ਜਿਨ੍ਹਾਂ ਦੇ ਕੋਈ ਬੱਚਾ ਨਹੀਂ ਹੈ। ਅਮਰੀਕ ਸਿੰਘ ਉਸ ਦੀ ਮਾਤਾ ਬਲਵਿੰਦਰ ਕੌਰ ਉਰਫ਼ ਬਿੰਦਰ ਅਤੇ ਦਿਓਰ ਜਸਕਰਨ ਸਿੰਘ ਉਰਫ਼ ਜੱਸਾ ਵੀ ਨਾਲ ਰਹਿੰਦੇ ਹਨ। ਉਨ੍ਹਾਂ ਦਾ ਰਾਜਵਿੰਦਰ ਕੌਰ ਨਾਲ ਘਰੇਲੂ ਕਲੇਸ਼ ਰਹਿੰਦਾ ਸੀ, ਜਿਸ ਸਬੰਧੀ ਕਈ ਵਾਰ ਮੋਹਤਵਾਰਾ ਨੇ ਫ਼ੈਸਲੇ ਕਰਵਾਏ ਸੀ ਪਰ ਰਾਜਵਿੰਦਰ ਕੌਰ ਦੇ ਸੁਹਰੇ ਪਰਿਵਾਰ ਦੇ ਵਤੀਰੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਸੀ ਆਇਆ। 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: CM ਭਗਵੰਤ ਮਾਨ ਦੇ ਨਾਲ ਪਤਨੀ ਤੇ ਭੈਣ ਵੀ ਚੋਣ ਪ੍ਰਚਾਰ 'ਚ ਡਟੇ

ਅਮਰੀਕ ਸਿੰਘ ਨੇ ਫੋਨ ਕਰਕੇ ਸਾਨੂੰ ਦੱਸਿਆ ਕਿ ਰਾਜਵਿੰਦਰ ਕੌਰ ਬੋਲ ਨਹੀਂ ਰਹੀ, ਜਿਸ ਨੂੰ ਇਲਾਜ ਲਈ ਜਲੰਧਰ ਹਸਪਤਾਲ ਲੈ ਕੇ ਜਾ ਰਹੇ ਹਨ, ਕਹਿ ਕੇ ਫੋਨ ਕੱਟ ਦਿੱਤਾ।  ਜਦੋਂ ਪਰਿਵਾਰਿਕ ਮੈਂਬਰਾਂ ਨੇ ਪਿੰਡ ਤਲਵੰਡੀ ਸਲੇਮ ਘਰ ਦੇ ਅੰਦਰ ਜਾ ਕੇ ਵੇਖਿਆ ਤਾਂ ਰਾਜਵਿੰਦਰ ਕੌਰ ਦੀ ਲਾਸ਼ ਪਈ ਸੀ, ਜਿਸ ਦੇ ਗਲ਼ ਵਿੱਚ ਇਕ ਡੂੰਘਾ ਜ਼ਖ਼ਮ ਦਾ ਨਿਸ਼ਾਨ ਜੋ ਰੱਸੀ ਜਾਂ ਕਿਸੇ ਹੋਰ ਚੀਜ਼ ਨਾਲ ਘੁੱਟਣ ਕਾਰਨ ਪਿਆ ਹੋਇਆ ਸੀ। 

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

ਅਮਰੀਕ ਸਿੰਘ ਨੇ ਆਪਣੀ ਮਾਤਾ ਬਲਵਿੰਦਰ ਕੌਰ ਉਰਫ਼ ਬਿੰਦਰ ਅਤੇ ਭਰਾ ਜਸਕਰਨ ਸਿੰਘ ਉਰਫ਼ ਜੱਸਾ ਨਾਲ ਨਾਲ ਮਿਲ ਕੇ ਰਾਜਵਿੰਦਰ ਕੌਰ ਨੂੰ ਗਲ ਘੁੱਟ ਕੇ ਮਾਰ ਦਿੱਤਾ ਹੈ। ਇਸ ਸਬੰਧੀ ਉਕਤ ਤਿੰਨਾਂ ਦੇ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿੱਚ ਕਤਲ ਦੀ ਧਾਰਾ  302,34 ਆਈ . ਪੀ. ਸੀ. ਦੇ ਤਹਿਤ ਮਾਮਲਾ ਦਰਜ ਕਰਕੇ ਮ੍ਰਿਤਕ ਮਹਿਲਾ ਦੇ ਪਤੀ ਅਮਰੀਕ ਸਿੰਘ ਨੂੰ ਪਹਿਲਾ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਸੱਸ ਬਲਵਿੰਦਰ ਕੌਰ ਉਰਫ਼ ਬਿੰਦਰ ਅਤੇ ਦਿਓਰ ਜਸਕਰਨ ਸਿੰਘ ਉਰਫ਼ ਜੱਸਾ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਨਕੋਦਰ-ਨੂਰਮਹਿਲ ਰੋਡ 'ਤੇ ਪਿੰਡ ਲਿਤਰਾ ਅੱਡੇ 'ਤੇ ਕੀਤੀ ਨਾਕਾਬੰਦੀ ਦੌਰਾਨ ਇਕ ਬਲੈਰੋ ਗੱਡੀ ਸਮੇਤ ਕਾਬੂ ਕਰ ਲਿਆ। ਜਿਨਾਂ ਪਾਸੋ ਮਾਮਲੇ ਸਬੰਧੀ ਹੋਰ ਪੁੱਛਗਿੱਛ ਕਰਨ ਲਈ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News