ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

02/06/2020 1:24:35 AM

ਜਲੰਧਰ, (ਮਹੇਸ਼)- ਮਿੱਠਾਪੁਰ-ਕਾਦੀਆਂਵਾਲੀ ਰੋਡ ’ਤੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਜਲੰਧਰ ਹਾਈਟਸ ਪੁਲਸ ਚੌਕੀ ਦੇ ਮੁਖੀ ਵਿਕਟਰ ਮਸੀਹ ਮੌਕੇ ’ਤੇ ਪਹੁੰਚੇ ਅਤੇ ਸੜਕ ’ਤੇ ਪਈ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਵਿਕਟਰ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਧਰਮਪਾਲ ਪੁੱਤਰ ਈਸ਼ਰ ਦਾਰ ਵਾਸੀ ਮੂਨਪੁਰ ਕਾਲੋਨੀ ਫੋਲੜੀਵਾਲ ਵਜੋਂ ਹੋਈ ਹੈ ਜੋ ਕਿ ਆਪਣੇ ਮੋਟਰਸਾਈਕਲ ’ਤੇ ਮਿੱਠਾਪੁਰ ’ਚ ਆਪਣੇ ਬੇਟੇ ਨੂੰ ਖਾਣਾ ਦੇਣ ਲਈ ਜਾ ਰਿਹਾ ਸੀ ਕਿ ਰਾਹ ’ਚ ਤੇਜ਼-ਰਫਤਾਰ ਟਰੈਕਟਰ-ਟਰਾਲੀ ਦੇ ਚਾਲਕ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਮੌਕੇ ’ਤੇ ਹੀ ਧਰਮਪਾਲ ਨੇ ਦਮ ਤੋਡ਼ ਦਿੱਤਾ। ਪੁਲਸ ਨੇ ਮ੍ਰਿਤਕ ਦੇ ਬੇਟੇ ਰਾਜੇਸ਼ ਕੁਮਾਰ ਦੇ ਬਿਆਨਾਂ ’ਤੇ 25 ਸਾਲ ਦੇ ਮੁਲਜ਼ਮ ਟਰੈਕਟਰ-ਟਰਾਲੀ ਚਾਲਕ ਹਜ਼ੂਰ ਅਲੀ ਪੁੱਤਰ ਬਸ਼ੀਰ ਅਹਿਮਦ ਵਾਸੀ ਪਿੰਡ ਕਾਦੀਆਂਵਾਲੀ ਖਿਲਾਫ ਥਾਣਾ ਸਦਰ ’ਚ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਕਟਰ ਮਸੀਹ ਨੇ ਦੱਸਿਆ ਕਿ ਮ੍ਰਿਤਕ ਧਰਮਪਾਲ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕੱਲ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।


Bharat Thapa

Content Editor

Related News