ਸਡ਼ਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

03/11/2020 8:16:47 PM

ਸੁਲਤਾਨਪੁਰ ਲੋਧੀ,(ਸੋਢੀ)- ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ’ਤੇ ਪਿੰਡ ਮੇਵਾ ਸਿੰਘ ਵਾਲਾ ਨਜ਼ਦੀਕ ਵਾਪਰੇ ਸਡ਼ਕ ਹਾਦਸੇ ’ਚ ਜੋਗਾ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਰਮੀਦੀ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖਬਰ ਮਿਲੀ ਹੈ। ਥਾਣਾ ਸੁਲਤਾਨਪੁਰ ਲੋਧੀ ਪੁਲਸ ਵਲੋ ਲਾਸ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 40 ਕੁ ਸਾਲ ਦਾ ਵਿਅਕਤੀ ਜੋਗਾ ਸਿੰਘ ਆਪਣੇ ਪਲਟੀਨਾ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਉਸਨੂੰ ਟੱਕਰ ਮਾਰ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ ਤੇ ਮੌਕੇ ’ਤੇ ਵਾਹਨ ਭਜਾ ਕੇ ਫਰਾਰ ਹੋ ਗਿਆ।


Bharat Thapa

Content Editor

Related News