ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ ’ਤੇ ਲੁੱਟਿਆ ਮੋਬਾਇਲ

Wednesday, Nov 27, 2024 - 12:14 PM (IST)

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ ’ਤੇ ਲੁੱਟਿਆ ਮੋਬਾਇਲ

ਫਗਵਾੜਾ (ਜਲੋਟਾ)-ਯੂਨੀਵਰਸਿਟੀ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਇਕ ਬੀ-ਟੈੱਕ ਵਿਦਿਆਰਥੀ ਦਾ ਮੋਬਾਇਲ ਫ਼ੋਨ ਲੁੱਟ ਲਿਆ। ਥਾਣਾ ਸਤਨਾਮਪੁਰਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਵਿਦਿਆਰਥੀ ਅਜੇ ਯਾਦਵ ਪੁੱਤਰ ਰਵਿੰਦਰ ਯਾਦਵ ਵਾਸੀ ਯੂ. ਪੀ. ਹਾਲ ਵਾਸੀ ਪੀ. ਜੀ. ਪਿੰਡ ਹਰਦਾਸਪੁਰ ਨੇ ਦੱਸਿਆ ਹੈ ਕਿ ਉਸ ਤੋਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ, ਜਦੋਂ ਉਹ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਤੋਂ ਬਾਅਦ ਪੈਦਲ ਜਾ ਰਿਹਾ ਸੀ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਲੁਟੇਰੇ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਪੁੱਤਰ ਬੌਬੀ ਵਾਸੀ ਥਾਣਾ ਡਵੀਜ਼ਨ ਨੰਬਰ 5, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜਦਕਿ ਉਸ ਦਾ ਦੂਜਾ ਸਾਥੀ ਨੀਲਾ ਵਾਸੀ ਪਿੰਡ ਪਰਾਗਪੁਰ ਵਜੋਂ ਹੋਈ ਹੈ, ਜੋ ਪੁਲਸ ਹਿਰਾਸਤ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News