ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ

Friday, Oct 25, 2024 - 02:56 PM (IST)

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਗੁਰਦੁਆਰਾ ਬਾਬਾ ਗੁਰਦਿੱਤਾ ਜੀ ਮੱਥਾ ਟੇਕਣ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਜਿਊਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 4 ਵਜੇ ਉਹ ਆਪਣੇ ਹੀਰੋ ਸਪਲੈਂਡਰ ਪਲਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਮੱਥਾ ਟੇਕਣ ਲਈ ਗਿਆ ਸੀ, ਜਦੋਂ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਮੋਟਰਸਾਈਕਲ ਖੜ੍ਹਾ ਕਰਕੇ ਅੰਦਰ ਮੱਥਾ ਟੇਕਣ ਲਈ ਚਲਾ ਗਿਆ ਅਤੇ ਕੁਝ ਸਮੇਂ ਬਾਅਦ ਮੱਥਾ ਟੇਕ ਕੇ ਵਾਪਸ ਆਇਆ ਤਾਂ ਉਸਦਾ ਉਥੇ ਮੋਟਰਸਾਈਕਲ ਨਹੀਂ ਸੀ।

ਉਸ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਲੰਗਰ ਹਾਲ ਦੇ ਨਜ਼ਦੀਕ ਖੜ੍ਹਾ ਕੀਤਾ ਸੀ, ਉਸ ਨੇ ਆਪਣੇ ਮੋਟਰਸਾਈਕਲ ਦੀ ਆਲੇ-ਦੁਆਲੇ ਕਾਫ਼ੀ ਭਾਲ ਕੀਤੀ ਪਰ ਉਸ ਦਾ ਮੋਟਰਸਾਈਕਲ ਨਹੀਂ ਮਿਲਿਆ, ਜਿਸ ਤੋਂ ਬਾਅਦ ਉਸ ਨੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਜਾ ਕੇ ਇਸ ਚੋਰੀ ਦੀ ਘਟਨਾ ਬਾਰੇ ਪੁਲਿਸ ਨੂੰ ਆਪਣੀ ਦਰਖਾਸਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਜਨਤਾ ਪਰੇਸ਼ਾਨ, ਤਸਵੀਰਾਂ 'ਚ ਵੇਖੋ ਕੀ ਬਣੇ ਹਾਲਾਤ

PunjabKesari

ਜ਼ਿਕਰਯੋਗ ਹੈ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਿਛਲੇ ਕੁਝ ਮਹੀਨਿਆਂ ਵਿਚ ਕਈ ਮੋਟਰਸਾਈਕਲ ਚੋਰੀ ਹੋ ਚੁੱਕੇ ਹਨ। ਸ਼ਹਿਰ ਵਿਚ ਘੁੰਮਦੇ ਚੱਕਰਵਰਤੀ ਕਿਸਮ ਦੇ ਵਿਅਕਤੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਨ੍ਹਾਂ ਦਾ ਕੋਈ ਅਤਾ ਪਤਾ ਨਹੀਂ ਹੁੰਦਾ, ਜੋ ਕਿ ਵਾਰਦਾਤ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ, ਭਾਖਡ਼ਾ ਨਹਿਰ ਦੀਆਂ ਪਟੜੀਆਂ ਉਪਰ, ਧਾਰਮਿਕ ਅਸਥਾਨਾਂ ਦੇ ਨਜ਼ਦੀਕ ਅਤੇ ਸ਼ਹਿਰ ਵਿਚ ਘੁੰਮਦੇ ਅਜਿਹੇ ਵਿਅਕਤੀਆਂ ਉਪਰ ਪ੍ਰਸ਼ਾਸਨ ਨੂੰ ਲਗਾਮ ਕਸਣ ਦੀ ਲੋੜ ਹੈ।

ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਬਾਹਰ ਤੋਂ ਮੋਟਰਸਾਈਕਲ ਚੋਰੀ ਕਰ ਕੇ ਲਿਜਾਉਣ ਵਾਲਾ ਵਿਅਕਤੀ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਆ ਗਿਆ ਹੈ, ਜਿਸ ਦੀ ਮੋਟਰਸਾਈਕਲ ਮਾਲਕ ਵੱਲੋਂ ਆਪਣੇ ਪੱਧਰ ’ਤੇ ਆਲੇ-ਦੁਆਲੇ ਭਾਲ ਕੀਤੀ ਜਾ ਰਹੀ ਹੈ। ਇਸ ਬਾਰੇ ਜਦੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਦੀ ਘਟਨਾ ਸਬੰਧੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਡਾਇਵਰਟ ਕੀਤੇ ਗਏ ਰੂਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News