ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

Thursday, Dec 12, 2024 - 12:20 PM (IST)

ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ (ਮਹੇਸ਼)–ਬੰਡਾਲਾ-ਜੰਡਿਆਲਾ ਰੋਡ ਤੋਂ ਜੰਡਿਆਲਾ ਪੁਲਸ ਚੌਂਕੀ ਨੇ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਸਵਾਰ ਇਕ ਨੌਜਵਾਨ ਨੂੰ 28 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਥਾਣਾ ਸਦਰ ਜਮਸ਼ੇਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜੰਡਿਆਲਾ ਪੁਲਸ ਚੌਂਕੀ ਇੰਚਾਰਜ ਏ. ਐੱਸ. ਆਈ. ਜਸਵੀਰ ਚੰਦ ਦੀ ਅਗਵਾਈ ਵਿਚ ਪੁਲਸ ਪਾਰਟੀ ਵੱਲੋਂ ਕਾਬੂ ਕੀਤੇ ਗਏ ਉਕਤ ਹੈਰੋਇਨ ਸਮੱਗਲਰ ਦੀ ਪਛਾਣ ਸੋਮ ਲਾਲਾ ਸੋਮਾ ਪੁੱਤਰ ਰਾਣਾ ਰੇਸ਼ਮ ਵਾਸੀ ਪਿੰਡ ਲੰਗੜੋਆ ਥਾਣਾ ਸਦਰ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਵਜੋਂ ਹੋਈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਵਧਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀ ਸੁਰੱਖਿਆ

ਮੁਲਜ਼ਮ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ ਪਰ ਏ. ਐੱਸ. ਆਈ. ਜਸਵੀਰ ਚੰਦ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਰਸਤੇ ਵਿਚ ਹੀ ਦਬੋਚ ਲਿਆ। ਉਸ ਖ਼ਿਲਾਫ਼ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 241 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਸ ਤੋਂ ਹੋਰ ਪੁੱਛਗਿੱਛ ਕਰਨ ਲਈ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜੰਡਿਆਲਾ ਚੌਂਕੀ ਇੰਚਾਰਜ ਜਸਵੀਰ ਚੰਦ ਮੁਲਜ਼ਮ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਚੈੱਕ ਕਰ ਰਹੇ ਹਨ। ਮੁਲਜ਼ਮ ਦਾ ਮੋਟਰਸਾਈਕਲ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਆਰਮੀ ਦੀ ਗੱਡੀ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News