ਕੈਂਟਰ ਵੱਲੋਂ ਫੇਟ ਮਾਰਨ ਕਾਰਣ ਮੋਟਰਸਾਈਕਲ ਸਵਾਰ ਦੀ ਮੌਤ
Sunday, Dec 08, 2019 - 01:06 AM (IST)

ਫਗਵਾੜਾ, (ਹਰਜੋਤ)- ਅੱਜ ਇਥੇ ਰਾਵਲਪਿੰਡੀ ਨੇੜੇ ਇਕ ਕੈਂਟਰ ਵੱਲੋਂ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਣ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ਰੈੱਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਨਾਰੰਗਪੁਰ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਮਾਧੋਪੁਰ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਕੈਂਟਰ ਚਾਲਕ ਵੱਲੋਂ ਟੱਕਰ ਮਾਰਨ ਮਗਰੋਂ ਜਦੋਂ ਕੈਂਟਰ ਚਾਲਕ ਭੱਜਣ ਲੱਗਾ ਤਾਂ ਉੱਥੇ ਖੜ੍ਹੀ ਪੁਲਸ ਪਾਰਟੀ ਨੇ ਇਸ ਨੂੰ ਕਾਬੂ ਕਰ ਲਿਆ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।