ਨਸ਼ੇ ਵਾਲੇ ਟੀਕਿਆਂ ਸਮੇਤ ਮੋਟਰਸਾਈਕਲ ਸਵਾਰ ਗ੍ਰਿਫ਼ਤਾਰ

07/30/2021 2:24:07 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਸੀ.ਆਈ. ਏ. ਸਟਾਫ਼ ਦੀ ਪੁਲਸ ਨੇ ਨਸ਼ੇ ਵਾਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਕੁਲਜੀਤ ਸਿੰਘ ਅਤੇ ਏ. ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬਾਈਪਾਸ ’ਤੇ ਸਥਿਤ ਪਿੰਡ ਸੋਨਾ ਦੇ ਮੋੜ ਦੇ ਨੇੜੇ ਮੌਜੂਦ ਸੀ ਕਿ ਇਕ ਮੋਟਰਸਾਈਕਲ ’ਤੇ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਉਸ ਦੇ ਬੈਗ ’ਚੋਂ ਨਸ਼ੇ ਵਾਲੇ 550 ਟੀਕੇ ਬਰਾਮਦ ਹੋਏ।

ਇਹ ਵੀ ਪੜ੍ਹੋ: ਫਗਵਾੜਾ ’ਚ ਵੱਡੀ ਵਾਰਦਾਤ, ਉਧਾਰ ਸਾਮਾਨ ਨਾ ਦੇਣ ’ਤੇ ਸਿਰ ’ਚ ਰਾਡ ਮਾਰ ਕੇ ਦੁਕਾਨਦਾਰ ਦਾ ਕੀਤਾ ਕਤਲ

ਇੰਸਪੈਕਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਦੀ ਪਛਾਣ ਹਰਕੀਰਤ ਸਿੰਘ ਉਰਫ਼ ਕੀਰਤ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੋਨਾ ਦੇ ਤੌਰ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਕਿ ਉਕਤ ਨੌਜਵਾਨ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਉਕਤ ਧੰਦੇ ਸ਼ਾਮਲ ਸੀ। ਹਰਿਆਣਾ ਸੂਬੇ ਦੇ ਪਾਣੀਪਤ ਤੋਂ ਉਕਤ ਟੀਕੇ ਲਿਆ ਕੇ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਨੌਜਵਾਨ ਨੇ ਕਬੂਲ ਕੀਤਾ ਹੈ ਕਿ ਉਹ ਇਸ ਤੋਂ ਪਹਿਲਾਂ ਵੀ ਇਕ ਵਾਰ ਹਰਿਆਣਾ ਤੋਂ ਨਸ਼ੇ ਵਾਲੇ ਟੀਕੇ ਲਿਆ ਚੁੱਕਾ ਹੈ ਅਤੇ ਇਹ ਉਸ ਦੀ ਦੂਜੀ ਵਾਰ ਸੀ ਕਿ ਉਹ ਪੁਲਸ ਦੀ ਗਿਰਫਤ ਵਿਚ ਆ ਗਿਆ।

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

ਮਹਿਲਾ ਸਮੇਤ ਮੁਲਜ਼ਮ ਨੌਜਵਾਨ ਦੇ 2 ਸਾਥੀ ਗ੍ਰਿਫ਼ਤਾਰ
ਇੰਸਪੈਕਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਦੇ 2 ਹੋਰ ਸਾਥੀ ਜਿਸ ’ਚ ਮਹਿਲਾ ਕੌਂਸ਼ਲ ਪਤਨੀ ਰਾਜੇਸ਼ ਅਤੇ ਉਸ ਦੇ ਭਰਾ ਰਾਕੇਸ਼ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਸਾਰੇ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਨੇ ਘੇਰੇ ਬਾਦਲ ਤੇ ਮਜੀਠੀਆ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri