ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਾਂ-ਧੀ ਕੋਲੋਂ ਗਹਿਣੇ ਤੇ ਨਕਦੀ ਲੁੱਟੀ
02/19/2023 11:46:46 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)-ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਮਿਆਣੀ ਮੋੜ ਪੁਲ ਪੁਖਤਾ ਨਜ਼ਦੀਕ ਮਾਂ-ਧੀ ਕੋਲੋਂ ਨਕਦੀ ਤੇ ਗਹਿਣੇ ਲੁੱਟ ਲਏ । ਵਾਰਦਾਤ ਦੁਪਹਿਰ 3.30 ਵਜੇ ਦੀ ਦੱਸੀ ਜਾ ਰਹੀ ਹੈ। ਲੁੱਟ ਦਾ ਸ਼ਿਕਾਰ ਹੋਈ ਔਰਤ ਕੁਲਦੀਪ ਕੌਰ ਪਤਨੀ ਸੁਰੇਸ਼ ਕੁਮਾਰ ਵਾਸੀ ਪਿੰਡ ਬੈਂਸ ਅਵਾਨ ਨੇ ਦੱਸਿਆ ਕਿ ਉਹ ਆਪਣੀ ਮਾਂ ਹਰਮਿੰਦਰ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਸਲੇਮਪੁਰ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਨਾਨਕੇ ਪਿੰਡ ਜਹੂਰਾ ਤੋਂ ਵਾਪਸ ਆ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ : PSTET ਪ੍ਰੀਖਿਆ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਟੈਸਟ
ਉਹ ਮਿਆਣੀ ਮੋੜ ਨਜ਼ਦੀਕ ਚੱਕੀ ਕੋਲ ਰੁਕੀ ਸੀ ਅਤੇ ਇੰਨੇ ਨੂੰ ਮੋਟਰਸਾਈਕਲ ’ਤੇ ਆਏ ਦੋ ਲੁਟੇਰਿਆਂ ਨੇ ਦਾਤਰ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਕੋਲੋਂ ਲੱਗਭਗ 1 ਲੱਖ 20 ਹਜ਼ਾਰ ਰੁਪਏ, ਸੋਨੇ ਦੀ ਚੇਨ ਅਤੇ ਮੋਬਾਈਲ ਖੋਹ ਲਿਆ ਤੇ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਟਾਂਡਾ ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ