ਦਿਨ ਦਿਹਾੜੇ ਮੋਟਰ ਸਾਇਕਲ ਸਵਾਰ ਲੁਟੇਰੇ ਜਨਾਨੀ ਦੀ ਚੇਨੀ ਅਤੇ ਪਰਸ ਲੈ ਕੇ ਹੋਏ ਫ਼ਰਾਰ

Tuesday, Aug 16, 2022 - 01:50 PM (IST)

ਦਿਨ ਦਿਹਾੜੇ ਮੋਟਰ ਸਾਇਕਲ ਸਵਾਰ ਲੁਟੇਰੇ ਜਨਾਨੀ ਦੀ ਚੇਨੀ ਅਤੇ ਪਰਸ ਲੈ ਕੇ ਹੋਏ ਫ਼ਰਾਰ

ਟਾਂਡਾ ਉੜਮੁੜ (ਵਰਿੰਦਰ, ਪਰਮਜੀਤ ਮੋਮੀ) - ਟਾਂਡਾ ਵਿਖੇ ਬੀਤੇ ਦਿਨ ਦੁਪਹਿਰ ਦੇ ਸਮੇਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਕ ਜਨਾਨੀ ਦਾ ਪਰਸ ਅਤੇ ਚੇਨੀ ਝਪਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੁੱਟ-ਖੋਹ ਦੀ ਵਾਰਦਾਤ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਸਲੋਨੀ ਕੁਮਾਰੀ ਪਤਨੀ ਹਰਪ੍ਰੀਤ ਸਿੰਘ ਵਾਸੀ ਤੱਲਾ-ਮੱਦਾ ਨੇ ਦੱਸਿਆ ਕਿ ਉਹ ਦੁਪਹਿਰ ਲਗਭਗ 3 ਵਜੇ ਦਾਰਾਪੁਰ ਫਾਟਕ ਤੋਂ ਬਾਜ਼ਾਰ ਵੱਲ ਨੂੰ ਜਾ ਰਹੀ ਸੀ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਇਸ ਦੌਰਾਨ ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਉਸ ਦੇ ਗਲ ਵਿੱਚ ਪਾਈ ਸੋਨੇ ਦੀ ਚੇਨੀ ਲਾਹ ਲਈ ਅਤੇ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਜਨਾਨੀ ਨੇ ਦੱਸਿਆ ਕਿ ਉਸ ਦੇ ਪਰਸ ਵਿਚ 10 ਹਜ਼ਾਰ ਦੀ ਨਗਦੀ ਪਈ ਸੀ। ਦਿਨ ਦਿਹਾੜੇ ਹੋਈ ਇਸ ਲੁੱਟ ਦੀ ਵਾਰਦਾਤ ਸਬੰਧੀ ਪੀੜਤ ਨੇ ਟਾਂਡਾ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। 


author

rajwinder kaur

Content Editor

Related News