ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ

Monday, Aug 17, 2026 - 05:33 PM (IST)

ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ 'ਚ ਚੋਰੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਤਾਜ਼ਾ ਮਾਮਲਾ ਸਪੋਰਟਸ ਕਾਲਜ ਨੇੜਿਓਂ ਸਾਹਮਣੇ ਆਇਆ ਹੈ, ਜਿੱਥੇ ਇਕ ਗਲੀ ਵਿਚੋਂ ਮੋਟਰਸਾਈਕਲ ਚੋਰੀ ਹੋ ਗਿਆ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਚੋਰ ਗਲੀ ਵਿੱਚ ਆਉਂਦਾ ਹੈ ਅਤੇ ਬੜੇ ਹੀ ਆਰਾਮ ਨਾਲ ਬਾਈਕ ਨੂੰ ਚਾਬੀ ਲਗਾ ਕੇ ਫਰਾਰ ਹੋ ਜਾਂਦਾ ਹੈ। 

PunjabKesari

ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਹੈਰਾਨੀ ਦੀ ਗੱਲ ਹੈ ਕਿ ਗਲੀ 'ਚ ਹੋਰ ਲੋਕਾਂ ਦੀ ਮੌਜੂਦਗੀ ਦੇ ਬਾਵਜੂਦ ਚੋਰ ਬੇਖ਼ੌਫ਼ ਹੋ ਕੇ ਭੱਜਣ 'ਚ ਕਾਮਯਾਬ ਹੋ ਗਿਆ। ਘਟਨਾ ਸਬੰਧੀ ਮੋਟਰਸਾਈਕਲ ਦੇ ਮਾਲਕ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰ ਲਈ ਹੈ। ਪੀੜਤ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਚੋਰ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News