ਦੁਕਾਨ ਦੇ ਬਾਹਰੋਂ ਮੋਟਰਸਾਈਕਲ ਹੋਇਆ ਚੋਰੀ
Sunday, Dec 29, 2024 - 11:27 AM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਵਿਖੇ ਇਕ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਹੋਏ ਮੋਟਰਸਾਈਕਲ ਦੇ ਮਾਲਕ ਸੁਨੀਲ ਨੇ ਦੱਸਿਆ ਕਿ ਭਾਰਤ ਨਗਰ ਚੁਗਿੱਟੀ ਦਾ ਰਹਿਣ ਵਾਲਾ ਹੈ ਅਤੇ ਪ੍ਰਤਾਪ ਬਾਗ ਸਥਿਤ ਸਾਈਂ ਕ੍ਰਿਪਾ ਦੀ ਦੁਕਾਨ 'ਤੇ ਕੰਮ ਕਰਦਾ ਹੈ। ਬੀਤੇ ਦਿਨ ਉਹ ਸਵੇਰੇ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 08 ਡੀ. ਕਿਊ-3752 'ਤੇ ਸਵਾਰ ਹੋ ਕੇ ਦੁਕਾਨ 'ਤੇ ਆਇਆ ਸੀ ਅਤੇ ਦੁਕਾਨ ਦੇ ਬਾਹਰ ਉਸ ਨੇ ਆਪਣਾ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਉਹ ਸ਼ਾਮ ਦੇ ਸਮੇਂ ਦੁਕਾਨ ਤੋਂ 7 ਵਜੇ ਦੇ ਕਰੀਬ ਬਾਹਰ ਨਿਕਲਿਆ ਤਾਂ ਵੇਖਿਆ ਕਿ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ
ਕਿਸੇ ਅਣਪਛਾਤੇ ਵੱਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਸੀ। ਇਸ ਸਬੰਧੀ ਉਸ ਵੱਲੋਂ ਥਾਣਾ ਡਿਵੀਜ਼ਨ ਨੰਬਰ 3 ਵਿਚ ਸ਼ਿਕਾਇਤ ਦਿੱਤੀ ਗਈ ਹੈ। ਇਹ ਸਾਰੀ ਉਕਤ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਸੁਨੀਲ ਕੁਮਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਮੰਗ ਕੀਤੀ ਗਈ ਹੈ ਕਿ ਉਸ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਦੀ ਭਾਲ ਕੀਤੀ ਜਾਵੇ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਹਾਦਸਾ, ਕਣਕ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e