ਮੁਕੇਰੀਆਂ ਪੁਲਸ ਵੱਲੋਂ ਮੋਟਰਸਾਈਕਲ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ
Saturday, Nov 30, 2024 - 05:49 PM (IST)
ਮੁਕੇਰੀਆਂ (ਨਾਗਲਾ)- ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਸਮਾਜ ਵਿਰੋਧੀ ਅੰਸਰਾ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਏ. ਐੱਸ. ਆਈ. ਸੁਖਦੇਵ ਸਿੰਘ ਵੱਲੋਂ ਸਾਥੀ ਕਰਮਚਾਰੀਆ ਦੀ ਸਹਾਇਤਾ ਨਾਲ ਮਨਿੰਦਰ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ਸ਼ਿੱਬੋਚੱਕ ਥਾਣਾ ਹਾਜੀਪੁਰ (ਹੁਸ਼ਿਆਰਪੁਰ) ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਸ ਪਾਸੋਂ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਹੱਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8