ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ਼, ਚੋਰੀ ਦੇ 4 ਮੋਟਰਸਾਈਕਲਾਂ ਤੇ 1 ਸਕੂਟਰੀ ਸਣੇ 2 ਗ੍ਰਿਫ਼ਤਾਰ

03/12/2023 3:38:28 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 2 ਮੁਲਜ਼ਮਾਂ ਨੂੰ 4 ਚੋਰੀ ਦੇ ਮੋਟਰਸਾਈਕਲਾਂ ’ਤੇ ਇਕ ਸਕੂਟਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਪੁਲਸ ਵੱਲੋਂ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਵਿੰਦਰ ਸਿੰਘ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੀ ਨਿਗਰਾਨੀ ’ਚ ਐੱਸ. ਐੱਚ. ਓ. ਸਿਟੀ ਕ੍ਰਿਪਾਲ ਸਿੰਘ ਨੇ ਪੁਲਸ ਟੀਮ ਦੇ ਨਾਲ ਸ਼ਾਲੀਮਾਰ ਬਾਗ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਹੋਲੀ ਦੇ ਦਿਨ ਬੱਚੇ ਨਾਲ ਬਦਫੈਲੀ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਅਤੇ ਸਤਵੰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਜਾਮਾਰਾਏ ਥਾਣਾ ਗੋਇੰਦਵਾਲ ਸਾਹਿਬ ਜ਼ਿਲਾ ਤਰਨਤਾਰਨ, ਜੋਕਿ ਨਸ਼ੇ ਦੀ ਪੂਰਤੀ ਲਈ ਕਪੂਰਥਲਾ ਸ਼ਹਿਰ ’ਚ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਕੇ ਨੰਬਰ ਪਲੇਟ ਬਦਲ ਕੇ ਵੇਚਦੇ ਹਨ, ਜਿਸ ’ਤੇ ਜਦੋਂ ਪੁਲਸ ਟੀਮ ਨੇ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਦੋਵਾਂ ਮੁਲਜ਼ਮਾਂ ਨੂੰ ਪਿੱਛਾ ਕਰਕੇ ਕਾਬੂ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਕਿ ਬਰਾਮਦ ਮੋਟਰਸਾਈਕਲ ਚੋਰੀ ਦਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਉਹ ਇਕ ਮਹੀਨੇ ਤੋਂ ਲਗਾਤਾਰ ਦੁਪਹੀਆ ਵਾਹਨ ਚੋਰੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ 3 ਮੋਟਰਸਾਈਕਲ ਅਤੇ 1 ਸਕੂਟਰੀ ਬਰਾਮਦ ਹੋਈ। ਫੜੇ ਗਏ ਮੁਲਜ਼ਮ ਮਨਦੀਪ ਸਿੰਘ ਅਤੇ ਸਤਵੰਤ ਸਿੰਘ ਪਾਸੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਚਾਟ ਖਾਂਦਿਆਂ ਔਰਤ ਨੇ ਪੱਟਿਆ ਮੁੰਡਾ, ਫਿਰ ਅਮਰੀਕਾ ਦੇ ਵਿਖਾਏ ਸੁਫ਼ਨੇ, ਜਦ ਸੱਚ ਆਇਆ ਸਾਹਮਣੇ ਉੱਡੇ ਮੁੰਡੇ ਦੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News