ਘਰ ਦੇ ਵਿਹੜੇ ਅੰਦਰ ਖੜ੍ਹਾ ਮੋਟਰਸਾਈਕਲ ਚੋਰ ਲੈ ਕੇ ਹੋਏ ਫਰਾਰ

08/13/2021 2:35:45 PM

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ)– ਇਥੋਂ ਦੇ ਨਜ਼ਦੀਕੀ ਪਿੰਡ ਮਜਾਰਾ ਨੋ ਆਬਾਦ ਵਿਖੇ ਸਾਫ਼-ਸਫ਼ਾਈ ਕਰ ਘਰ ਦੇ ਵਿਹੜੇ ਵਿੱਚ ਖੜ੍ਹਾ ਕੀਤਾ ਮੋਟਰ ਸਾਈਕਲ ਚੋਰਾਂ ਨੇ ਚੋਰੀ ਕਰ ਲਿਆ। ਥਾਣਾ ਸਦਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਮੋਟਰਸਾਈਕਲ ਦੇ ਮਾਲਕ ਸੁਰਿੰਦਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਮਜਾਰਾ ਨੋ ਆਬਾਦ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀ. ਬੀ. 78 6245 ਮਾਰਕਾ ਸਪਲੈਂਡਰ ਜਿਸ ਨੂੰ ਉਸ ਨੇ ਘਰ ਵਿੱਚ ਬਣੇ ਗੈਰਿਜ਼ ਤੋਂ ਬਾਹਰ ਕੱਢ ਉਸ ਦੀ ਸਾਫ਼-ਸਫ਼ਾਈ ਕਰਨ ਤੋਂ ਬਾਅਦ ਉਹ ਘਰ ਅੰਦਰ ਬਣੇ ਕਮਰੇ ਵਿਚ ਚਲਾ ਗਿਆ ਸੀ। 

ਇਹ ਵੀ ਪੜ੍ਹੋ: ਆਦਮਪੁਰ 'ਚ ASI ਦਾ ਸ਼ਰਮਨਾਕ ਕਾਰਾ, ਮਾਮੂਲੀ ਗੱਲ ਪਿੱਛੇ ਮੁੰਡੇ ਦੀ ਡਾਂਗਾਂ ਨਾਲ ਕੀਤੀ ਕੁੱਟਮਾਰ, ਹੋਇਆ ਸਸਪੈਂਡ

ਉਸ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਮੁੱਖ ਗੇਟ ਖੁੱਲ੍ਹਾ ਸੀ ਅਤੇ ਮੋਟਰਸਾਈਕਲ ਦੀ ਚਾਬੀ ਮੋਟਰਸਾਈਕਲ ਵਿੱਚ ਲੱਗੀ ਹੋਈ ਸੀ। ਜਦੋਂ ਕੁਝ ਸਮੇਂ ਬਾਅਦ ਉਹ ਕਮਰੇ ਤੋਂ ਬਾਹਰ ਆਇਆ ਤਾਂ ਵੇਖਿਆ ਕਿ ਉਸ ਦਾ ਮੋਟਰਸਾਈਕਲ ਵਿਹੜੇ ਵਿੱਚ ਨਹੀਂ ਸੀ। ਉਸ ਨੇ ਦੱਸਿਆ ਕਿ ਉਸ ਨੇ ਮੋਟਰਸਾਈਕਲ ਦੀ ਆਪਣੇ ਤੌਰ 'ਤੇ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਥਾਣਾ ਸਦਰ ਪੁਲਸ ਨੇ ਆਈ ਸ਼ਿਕਾਇਤ 'ਤੇ ਨਾ ਮਾਲੂਮ ਵਿਅਕਤੀ ਖ਼ਿਲਾਫ਼ ਚੋਰੀ ਕਰਨ ਅਧੀਨ ਮਾਮਲਾ ਨੰਬਰ 94 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News