ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਆਏ ਪੁਲਸ ਅੜਿੱਕੇ

09/03/2021 12:48:40 PM

ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼) : ਟਾਂਡਾ ਪੁਲਸ ਦੀ ਟੀਮ ਨੇ ਪਿੰਡ ਦਬੁਰਜੀ ਨਜ਼ਦੀਕ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਅਨਿਲ ਕੁਮਾਰ ਤੇ ਜਸਪਾਲ ਸਿੰਘ ਦੀ ਟੀਮ ਵੱਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਾਬੂ ਆਏ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਵਿੱਕੀ ਪੁੱਤਰ ਲਖਵਿੰਦਰ ਸਿੰਘ ਵਾਸੀ ਸੱਲਾਂ, ਗੁਰਵਿੰਦਰ ਸਿੰਘ ਗੈਰੀ ਵਾਸੀ ਨਜ਼ਦੀਕ ਸਬ ਤਹਿਸੀਲ ਟਾਂਡਾ ਤੇ ਰਵੀ ਪੁੱਤਰ ਬਿੰਦਰਪਾਲ ਵਾਸੀ ਤਲਵੰਡੀ ਸੱਲਾਂ ਦੇ ਰੂਪ ’ਚ ਹੋਈ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੀ ਟੀਮ ਜਦੋਂ ਪਿੰਡ ਪੁਲ ਪੁਖਤਾ ਵੱਲ ਗਸ਼ਤ ਕਰ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਆਦੀ ਹਨ ਅਤੇ ਹੁਣ ਪਿੰਡ ਦਬੁਰਜੀ ਦੇ ਗੇਟ ਕੋਲ ਖੜ੍ਹੇ ਹਨ। ਪੁਲਸ ਦੀ ਟੀਮ ਨੇ ਮੌਕੇ ’ਤੇ ਛਾਪੇਮਾਰੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮਾਂ ਕੋਲੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ ਅਤੇ ਉਨ੍ਹਾਂ ਕਈ ਚੋਰੀ ਦੀਆਂ ਵਾਰਦਾਤਾਂ ਕਬੂਲੀਆਂ ਹਨ।


Gurminder Singh

Content Editor

Related News