ਚਾਰੇ ਨਾਲ ਲੱਦੇ ਰੇਹੜੇ ਨਾਲ ਟੱਕਰ ਹੋਣ ''ਤੇ ਮੋਟਰਸਾਈਕਲ ਸਵਾਰ ਦੀ ਮੌਤ
Saturday, Sep 24, 2022 - 11:07 PM (IST)

ਜਲੰਧਰ (ਮਹੇਸ਼) : ਚਾਰੇ ਨਾਲ ਲੱਦੇ ਰੇਹੜੇ ਨਾਲ ਹੋਈ ਟੱਕਰ 'ਚ 22 ਸਾਲਾ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ | ਥਾਣਾ ਸਦਰ ਦੇ ਇੰਚਾਰਜ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 7 ਵਜੇ ਉਕਤ ਹਾਦਸਾ ਪਿੰਡ ਜਮਸ਼ੇਰ ਤੋਂ ਭੋਡੇ ਸਪਰਾਏ ਨੂੰ ਜਾਂਦੇ ਰਸਤੇ 'ਤੇ ਰੇਲਵੇ ਫਾਟਕ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਕਰਨ ਜੱਸਾ ਪੁੱਤਰ ਸੁਖਦੇਵ ਰਾਜ ਵਾਸੀ ਪਿੰਡ ਤੱਲ੍ਹਣ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜੱਸਾ ਜਮਸ਼ੇਰ ਵੱਲ ਆ ਰਿਹਾ ਸੀ ਅਤੇ ਰੇਹੜੇ ਵਾਲਾ ਚਾਰਾ ਲੈ ਕੇ ਪਿੰਡ ਭੋਡੇ ਸਪਰਾਏ ਵੱਲ ਜਾ ਰਿਹਾ ਸੀ।
ਐੱਸ.ਐੱਚ.ਓ. ਸਦਰ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਜੱਸਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਥਾਣਾ ਸਦਰ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐਤਵਾਰ ਸਵੇਰੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਇੰਸਪੈਕਟਰ ਪਰਮਿੰਦਰ ਬਾਜਵਾ ਨੂੰ ਅਦਾਲਤ ’ਚ ਪੇਸ਼ ਕਰ 4 ਦਿਨ ਦਾ ਲਿਆ ਰਿਮਾਂਡ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।