ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ, ਇਕ ਗੰਭੀਰ ਜ਼ਖ਼ਮੀ
Friday, May 05, 2023 - 10:32 PM (IST)

ਬਲਾਚੌਰ/ਪੋਜੇਵਾਲ (ਕਟਾਰੀਆ) : ਬਲਾਚੌਰ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਕਾਰ ਦੀ ਟੱਕਰ ਵੱਜਣ ਕਾਰਨ ਦੋ ਮੋਟਰਸਾਈਕਲ ਸਵਾਰਾਂ ’ਚੋਂ 1 ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਚੌਰ ਸਾਈਡ ਤੋਂ ਦਰਸ਼ਪ੍ਰੀਤ ਸਿੰਘ ਪੁੱਤਰ ਠਾਕੁਰ ਸਿੰਘ ਦੂਸਰਾ ਬਲਕਾਰ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਮੇਹਿੰਦਪੁਰ ਆਪਣੇ ਮੋਟਰਸਾਈਕਲ ’ਤੇ ਸਵਾਰ ਬਲਾਚੌਰ ਤੋਂ ਆਪਣੇ ਪਿੰਡ ਜਾ ਰਹੇ ਹਨ। ਜਦੋਂ ਉਹ ਬਲਾਚੌਰ ਤੋਂ ਮੈਰਿਜ ਪੈਲੇਸ ਨਜ਼ਦੀਕ ਟੁੱਟੀ ਹੋਈ ਸੜਕ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ’ਤੇ ਉਹ ਸੜਕ ’ਤੇ ਡਿੱਗ ਕੇ ਖੂਨ ਨਾਲ ਲੱਥਪਥ ਹੋ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ, ਸਿੱਖਾਂ ਦੇ ਧਾਰਮਿਕ ਮੁੱਦਿਆਂ ਨੂੰ ਲੈ ਕੇ ਕੀਤੀ ਅਪੀਲ
ਲੋਕਾਂ ਅਤੇ ਪੁਲਸ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਬਲਾਚੌਰ ਦਾਖ਼ਲ ਕਰਵਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਰਸ਼ਪ੍ਰੀਤ ਦੀ ਮੌਤ ਹੋ ਗਈ ਅਤੇ ਗੰਭੀਰ ਜ਼ਖ਼ਮੀ ਬਲਕਾਰ ਸਿੰਘ ਨੂੰ ਗੜ੍ਹੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੇ ਸਿਰ ਵਿਚ ਸੱਟ ਲੱਗਣ ਕਾਰਨ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਲਾਸ਼, ਕਾਰ ਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਉਣ-ਜਾਣ ਵਾਲੇ ਰਾਹਗੀਰਾਂ ਨੇ ਦੱਸਿਆ ਕਿ ਬਲਾਚੌਰ ਤੋਂ ਘਮੋਰ ਮੌੜ ਤੱਕ ਟੁੱਟੀ ਸੜਕ ’ਤੇ ਡੂੰਘੇ ਟੋਇਆਂ ਕਾਰਨ ਨਿੱਤ ਐਕਸੀਡੈਂਟ ਹੁੰਦੇ ਹਨ। ਲੋਕਾਂ ਅਤੇ ਰਾਹਗੀਰਾਂ ਨੇ ਵਿਭਾਗ ਪ੍ਰਸ਼ਾਸਨ ਤੋਂ ਇਸ ਸੜਕ ਨੂੰ ਰਿਪੇਅਰ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਆਰਮੀ ਚੀਫ਼ ਬਾਜਵਾ ਦੀ ਅਸ਼ਲੀਲ ਵੀਡੀਓ ਨਾਲ ਦੇਸ਼ ’ਚ ਆਇਆ ਭੂਚਾਲ