ਟਾਂਡਾ ਵਿਖੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Saturday, May 25, 2024 - 05:00 PM (IST)

ਟਾਂਡਾ ਵਿਖੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਪਿੰਡ ਪੰਡੋਰੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਜੈਲ ਸਿੰਘ ਦੇ ਪੁੱਤਰ ਅਮਰਜੀਤ ਸਿੰਘ ਵਾਸੀ ਮਿਰਜ਼ਾਪੁਰ ਦੇ ਬਿਆਨ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਹਾਦਸਾ ਰਾਤ 8 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ, ਜਦੋਂ ਸ਼ਿਮਲਾ ਪਹਾੜੀ ਨੇੜੇ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ ਕੰਮ ਦੀ ਛੁੱਟੀ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਪਰਤ ਰਿਹਾ ਸੀ। ਲਾਪ੍ਰਵਾਹ ਚਾਲਕ ਦੀ ਲਾਪ੍ਰਵਾਹੀ ਕਾਰਨ ਉਹ ਟਰੱਕ ਦੀ ਲਪੇਟ ਵਿਚ ਆ ਗਿਆ। ਗੰਭੀਰ ਜ਼ਖ਼ਮੀ ਹੋਏ ਜੈਲ ਸਿੰਘ ਨੂੰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸੈਨਪੁਰੀ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਪਰ ਉਸ ਦੀ ਮੌਤ ਹੋ ਗਈ। ਪੁਲਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਮਰਜੀਤ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਕੰਪਨੀ ਵਾਂਗ ਚਲਾਉਂਦੇ ਨੇ ਸੁਖਬੀਰ ਬਾਦਲ, ਚੰਨੀ ਰਹੇ ਫੇਲ੍ਹ ਮੁੱਖ ਮੰਤਰੀ : ਪਵਨ ਕੁਮਾਰ ਟੀਨੂੰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News