ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

Saturday, Sep 19, 2026 - 06:18 PM (IST)

ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

ਗੜ੍ਹਸ਼ੰਕਰ (ਭਾਰਦਵਾਜ)-ਮਾਹਿਲਪੁਰ ਪੁਲਸ ਨੇ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਵੰਸ਼ ਕੁਮਾਰ ਦੀ ਮੌਤ ਹੋ ਜਾਣ ਦੇ ਦੋਸ਼ ਹੇਠ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਰਵੈਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਣਾ ਥਾਣਾ ਗੜ੍ਹਦੀਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਸ ਨੂੰ ਦਰਜ ਕਰਵਾਏ ਬਿਆਨਾਂ ਮੁਤਾਬਕ ਜੋਤੀ ਪਤਨੀ ਦੀਪਕ ਕੁਮਾਰ ਵਾਸੀ ਪਿੰਡ ਲਸਾੜਾ ਥਾਣਾ ਮਾਹਿਲਪੁਰ ਨੇ ਦੱਸਿਆ ਕਿ 17 ਸਤੰਬਰ ਨੂੰ ਸ਼ਾਮ ਕਰੀਬ ਸਾਢੇ 6 ਵਜੇ ਉਸ ਦਾ ਲੜਕਾ ਵੰਸ਼ ਕੁਮਾਰ ਆਪਣੇ ਮੋਟਰਸਾਈਕਲ ’ਤੇ ਪਿੰਡ ਲਸਾੜਾ ਤੋਂ ਮਾਹਿਲਪੁਰ ਵੱਲ ਜਾ ਰਿਹਾ ਸੀ। ਉਹ ਆਪ ਪਿੰਡ ਦੇ ਸਰਪੰਚ ਰਾਜੇਸ਼ ਕੁਮਾਰ ਪੁੱਤਰ ਜਰਾ ਸਿੰਘ ਨਾਲ ਮੋਟਰਸਾਈਕਲ ’ਤੇ ਆਪਣੇ ਪੁੱਤਰ ਦੇ ਪਿੱਛੇ-ਪਿੱਛੇ ਆ ਰਹੀ ਸੀ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ

ਇਸ ਦੌਰਾਨ ਜਦੋਂ ਵੰਸ਼ ਪਿੰਡ ਚੱਕ ਨਰਿਆਲ ਤੋਂ ਥੋੜ੍ਹਾ ਅੱਗੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ (ਪੰਜਾਬ 07 ਸੀ. ਐੱਨ. 7800) ਦੇ ਚਾਲਕ ਨੇ ਲਾਪਰਵਾਹੀ ਨਾਲ ਗਲਤ ਸਾਈਡ ਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੰਸ਼ ਸੜਕ ’ਤੇ ਡਿੱਗ ਪਿਆ ਅਤੇ ਸਿਰ ’ਤੇ ਗੰਭੀਰ ਸੱਟ ਲੱਗਣ ਕਰਕੇ ਕਾਫ਼ੀ ਖ਼ੂਨ ਵਹਿ ਗਿਆ। ਘਟਨਾ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਵੰਸ਼ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਹਿਲਪੁਰ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News