ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

Monday, Sep 28, 2026 - 11:08 AM (IST)

ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਲੋਹੀਆਂ ਖ਼ਾਸ (ਹਰਸ਼)- ਮਲਸੀਆਂ ਸੜਕ ’ਤੇ ਪਿੰਡ ਨਿਹਾਲੂਵਾਲ ਨੇੜੇ ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਸੁਖਵਿੰਦਰ ਪਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਇਨੋਵਾ ਕ੍ਰਿਸ਼ਟਾ ਕਾਰ ਨੂੰ ਸਰਬਜੋਤ ਸਿੰਘ ਵਾਸੀ ਨਿਊ ਦਿਓਲ ਨਗਰ ਜਲੰਧਰ ਚਲਾ ਰਿਹਾ ਸੀ ਕਿ ਉਸ ਦੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਭਿਆਨਕ ਸੜਕ ਹਾਦਸਾ ਹੋ ਗਿਆ। 

ਇਹ ਵੀ ਪੜ੍ਹੋ: MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਉਨ੍ਹਾਂ ਕਿਹਾ ਕਿ ਮੋਟਰਸਾਈਕਲ ਚਾਲਕ ਗੁਰਪ੍ਰੀਤ ਸਿੰਘ (38) ਪੁੱਤਰ ਕਿਸ਼ੋਰੀ ਲਾਲ ਵਾਸੀ ਪਿੰਡ ਮਹਿੰਮੂਵਾਲ ਯੂਸਫਪੁਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਗਏ ਦੋਵੇਂ ਵ੍ਹੀਕਲ ਅਤੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਲੋਹੀਆਂ ਪੁਲਸ ਨੇ ਆਪਣੇ ਕਬਜ਼ੇ ’ਚ ਲਏ ਹਨ ਅਤੇ ਹਾਦਸੇ ਸਬੰਧੀ ਜਾਂਚ ਸਮੇਤ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ: LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ


author

shivani attri

Content Editor

Related News