ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ, ਦਾਦਾ ਤੇ ਪੋਤਾ ਗੰਭੀਰ ਜ਼ਖ਼ਮੀ
Saturday, Apr 26, 2025 - 12:29 PM (IST)

ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ ’ਤੇ ਬੀਤੀ ਸ਼ਾਮ ਪਿੰਡ ਅਸਮਾਨਪੁਰ ਲਾਗੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਦਾਦਾ ਅਤੇ ਪੋਤਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਸੂਚਨਾ ਮਿਲਣ ’ਤੇ ਨੂਰਪੁਰਬੇਦੀ ਥਾਣੇ ਤੋਂ ਪਹੁੰਚੀ ਪੁਲਸ ਪਾਰਟੀ ਨੇ ਰਾਹਗੀਰਾਂ ਦੀ ਸਹਾਇਤਾ ਨਾਲ ਐਂਬੂਲੈਂਸ ਰਾਹੀਂ ਇਲਾਜ ਲਈ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਦਾਖ਼ਲ ਕਰਵਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਮਿਸਤਰੀ ਅਤੇ ਉਸ ਨਾਲ ਮਜ਼ਦੂਰੀ ਕਰਦੇ 2 ਵਿਅਕਤੀ, ਜੋ ਰਿਸ਼ਤੇ ’ਚ ਦਾਦਾ ਅਤੇ ਪੋਤਾ ਲੱਗਦੇ ਸਨ, ਪਿੰਡ ਝਾਂਡੀਆਂ ਦੀ ਤਰਫ਼ੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਆਪਣੇ ਘਰ ਪਿੰਡ ਰੌਲੀ ਵਿਖੇ ਪਰਤ ਰਹੇ ਸਨ। ਪਿੰਡ ਅਸਮਾਨਪੁਰ ਵਿਖੇ ਪਹੁੰਚਣ 'ਤੇ ਮਧੂਵਨ ਵਾਟਿਕਾ ਸਕੂਲ ਨੇੜੇ ਉਹ ਕਿਸੇ ਵਾਹਨ ਦੀ ਲਪੇਟ ’ਚ ਆ ਗਏ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦਾ ਆਸਟ੍ਰੇਲੀਆ 'ਚ ਗੋਲ਼ੀਆਂ ਮਾਰ ਕੇ ਕਤਲ
ਥਾਣਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂ ਕਿਸੇ ਟਿੱਪਰ ਨਾਲ ਉਕਤ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ ਪਰ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਹਾਇਤਾ ਨਾਲ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਕੀ ਤਿੰਨੋਂ ਵਿਅਕਤੀ ਇਕੋ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਕਿਸ ਵਾਹਨ ਦੀ ਲਪੇਟ ’ਚ ਆਏ ਸਨ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਜਸਪਾਲ ਸਿੰਘ ਜੋਕਿ ਰਾਜ ਮਿਸਤਰੀ ਦਾ ਕੰਮ ਕਰਦਾ ਦੱਸਿਆ ਜਾ ਰਿਹਾ ਹੈ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਜ਼ੁਰਗ ਦੁਰਗਾ ਦਾਸ ਪੁੱਤਰ ਬੀਰੂ ਰਾਮ ਅਤੇ ਕੁਲਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਜੋ ਰਿਸ਼ਤੇ ’ਚ ਦਾਦਾ ਤੇ ਪੋਤਾ ਲੱਗਦੇ ਹਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ’ਚ ਜ਼ਖ਼ਮੀ ਕੁਲਦੀਪ ਸਿੰਘ ਦੀ ਇਕ ਲੱਤ ਫ੍ਰੈਕਚਰ ਹੋਈ ਦੱਸੀ ਜਾ ਰਹੀ ਹੈ। ਉਕਤ ਤਿੰਨੋਂ ਵਿਅਕਤੀ ਪਿੰਡ ਰੌਲੀ ਨਾਲ ਸਬੰਧਤ ਹਨ। ਪੁਲਸ ਫਰਾਰ ਹੋਏ ਵਾਹਨ ਚਾਲਕ ਦੀ ਭਾਲ ’ਚ ਜੁੱਟ ਗਈ ਹੈ।
ਇਹ ਵੀ ਪੜ੍ਹੋ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਹਾਈ ਅਲਰਟ ’ਤੇ ਪੰਜਾਬ, DGP ਵੱਲੋਂ ਚੁੱਕੇ ਜਾ ਰਹੇ ਵੱਡੇ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e