ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

Monday, Dec 08, 2025 - 05:19 PM (IST)

ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

ਕਾਠਗੜ੍ਹ (ਰਾਜੇਸ਼)-ਪਤੰਗ ਉਡਾਉਣ ਦੇ ਸ਼ੁਰੂ ਸੀਜ਼ਨ ਦੇ ਨਾਲ ਹੀ ਚਾਈਨਾ ਡੋਰ ਦੀ ਵਰਤੋਂ ਵੀ ਸ਼ੁਰੂ ਹੋ ਗਈ ਹੈ ਪਰ ਇਸ ਦੀ ਵਰਤੋਂ ਦੇ ਨੁਕਸਾਨ ਵੀ ਸ਼ੁਰੂ ਹੋ ਗਏ ਹਨ। ਇਸੇ ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਇਕ ਮੋਟਰਸਾਈਕਲ ’ਤੇ ਜਾ ਰਿਹਾ ਵਿਅਕਤੀ ਜ਼ਖ਼ਮੀ ਹੋ ਗਿਆ।  ਪਿੰਡ ਬਨਾਂ ਦੇ ਨਿਵਾਸੀ ਜਗਦੀਸ਼ ਪੁੱਤਰ ਮਨਸਾ ਰਾਮ ਥਾਣੇਦਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬੀਤੇ ਦਿਨ ਮੋਟਰਸਾਈਕਲ ’ਤੇ ਆਪਣੇ ਪਿੰਡ ਤੋਂ ਬਲਾਚੌਰ ਵੱਲ ਜਾ ਰਿਹਾ ਸੀ ਪਰ ਜਦੋਂ ਉਹ ਪਿੰਡ ਸੁੱਧਾ ਮਾਜਰਾ ਦੇ ਕੋਲ ਪਹੁੰਚਿਆ ਤਾਂ ਉਹ ਚਾਈਨਾ ਡੋਰ ਦੀ ਲਪੇਟ ’ਚ ਆ ਗਿਆ, ਜਿਸ ਨਾਲ ਉਸ ਦੀ ਅੱਖ ਦੇ ਨੇੜੇ ਕਾਫ਼ੀ ਵੱਡਾ ਜ਼ਖ਼ਮ ਹੋ ਗਿਆ। ਜਗਦੀਸ਼ ਨੇ ਦੱਸਿਆ ਕਿ ਉਹ ਬੜੀ ਮੁਸ਼ਕਿਲ ਨਾਲ ਬਲਾਚੌਰ ਦੇ ਸਰਕਾਰੀ ਹਸਪਤਾਲ ’ਚ ਪਹੁੰਚਿਆ ਅਤੇ ਆਪਣਾ ਇਲਾਜ ਕਰਵਾਇਆ। ਉਸ ਨੇ ਦੱਸਿਆ ਕਿ ਚਾਈਨਾ ਡੋਰ ਦੇ ਲੱਗੇ ਕੱਟ ਕਾਰਨ ਉਸ ਦੇ 6-7 ਟਾਂਕੇ ਲਗਾਏ ਗਏ ਹਨ। ਜਗਦੀਸ਼ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਖ਼ਤਰਨਾਕ ਡੋਰ ’ਤੇ ਪੂਰਨ ਪਾਬੰਦੀ ਲਗਾਈ ਜਾਵੇ ਤਾਂ ਜੋ ਲੋਕ ਹਾਦਸਿਆਂ ਦਾ ਸ਼ਿਕਾਰ ਨਾ ਹੋ ਸਕਣ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਚੱਲੀਆਂ ਗੋਲ਼ੀਆਂ, ਇੱਧਰ-ਉੱਧਰ ਭੱਜੇ ਲੋਕ


author

shivani attri

Content Editor

Related News