ਦਸੂਹਾ ਵਿਖੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰ ਵਾਲ-ਵਾਲ ਬਚਿਆ
Saturday, Sep 20, 2025 - 01:29 PM (IST)

ਦਸੂਹਾ (ਨਾਗਲਾ/ਝਾਵਰ)- ਦਸੂਹਾ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਕਿੰਗ ਵਿਰਾਟ ਹੋਟਲ ਨੇੜੇ ਇਕ ਚੱਲਦੀ ਵਰਨਾ ਕਾਰ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ। ਰਿਪੋਰਟਾਂ ਅਨੁਸਾਰ ਚੁਹਾਣਾ (ਦਸੂਹਾ) ਦੇ ਵਸਨੀਕ ਸਰਬਜੀਤ ਸਿੰਘ ਦਾ ਪੁੱਤਰ ਦੁਬਲੇਕ ਸਿੰਘ ਵਰਨਾ ਕਾਰ ’ਚ ਸਫ਼ਰ ਕਰ ਰਿਹਾ ਸੀ, ਜਦੋਂ ਉਹ ਕਿੰਗ ਵਿਰਾਟ ਹੋਟਲ ਦੇ ਨੇੜੇ ਪਹੁੰਚੇ ਤਾਂ ਕਾਰ ਨੂੰ ਅਚਾਨਕ ਅੱਗ ਲੱਗ ਗਈ।
ਇਹ ਵੀ ਪੜ੍ਹੋ: Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ ਭਾਜੜਾਂ, ਪਿੰਡ ਵਾਸੀ ਵੀ ਰਹਿ ਗਏ ਵੇਖਦੇ
ਕੁਝ ਹੀ ਪਲਾਂ ’ਚ ਕਾਰ ਸੜਨ ਲੱਗ ਪਈ। ਫਾਇਰ ਬ੍ਰਿਗੇਡ ਦੀ ਇਕ ਗੱਡੀ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾ ਲਿਆ। ਮੌਕੇ ’ਤੇ ਪਹੁੰਚੇ ਟ੍ਰੈਫਿਕ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਸੜ ਗਈ ਅਤੇ ਡਰਾਈਵਰ ਨੂੰ ਬਚਾ ਲਿਆ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਸਪੋਰਟਸ ਕਾਰੋਬਾਰੀ ਪੰਟਰ ਨੇ ਕੰਗਾਲ ਕੀਤੇ ਪੰਜਾਬ ਦੇ ਨਾਮੀ ਬੁੱਕੀ, ਪੂਰਾ ਮਾਮਲਾ ਕਰੇਗਾ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8