ਮੁਕੰਦਪੁਰ ਦੇ ਵਿਅਕਤੀ ਦੀ ਸੜਕ ’ਤੇ ਡਿੱਗਣ ਕਾਰਨ ਹੋਈ ਮੌਤ

Thursday, Oct 09, 2025 - 03:52 PM (IST)

ਮੁਕੰਦਪੁਰ ਦੇ ਵਿਅਕਤੀ ਦੀ ਸੜਕ ’ਤੇ ਡਿੱਗਣ ਕਾਰਨ ਹੋਈ ਮੌਤ

ਮੁਕੰਦਪੁਰ (ਸੁਖਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਮੁਕੰਦਪੁਰ ਦੇ 48 ਸਾਲਾਂ ਵਿਅਕਤੀ ਦੀ ਸੜਕ 'ਤੇ ਡਿੱਗਣ ਕਾਰਨ ਮੌਤ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੁਕੰਦਪੁਰ ਤੋਂ ਪੰਚਾਇਤ ਮੈਂਬਰ ਬਲਜਿੰਦਰ ਸਿੰਘ ਸੋਨੂ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ ਉਰਫ਼ ਬੋਬੀ ਉਨ੍ਹਾਂ ਦੀ ਕਪਾਈਨ 'ਤੇ ਕੰਮ ਕਰਦਾ ਹੈ। ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ। 

ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...

ਪੱਲੀ ਝਿੱਕੀ ਕੋਲ ਪੈਟਰੋਲ ਪੰਪ ਦੇ ਨਜ਼ਦੀਕ ਮੋਟਰਸਾਈਕਲ ਦੀ ਬਰੇਕ ਖ਼ਰਾਬ ਹੋਣ ਕਾਰਨ ਇਹ ਦੋਵੇਂ ਜਾਣੇ ਸੜਕ 'ਤੇ ਡਿੱਗ ਪਏ। ਸੜਕ 'ਤੇ ਡਿੱਗਦੇ ਸਾਰ ਹੀ ਸੰਦੀਪ ਸਿੰਘ (48) ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅਸੀਂ ਵੀ ਘਟਨਾ ਵਾਲੀ ਜਗ੍ਹਾ 'ਤੇ ਪੁੱਜੇ ਅਤੇ 108 ਐਂਬੂਲੈਂਸ 'ਤੇ ਫੋਨ ਕਰਕੇ ਇਨ੍ਹਾਂ ਦੋਵਾਂ ਨੂੰ ਸਰਕਾਰੀ ਹਸਪਤਾਲ ਬੰਗਾ ਵਿਖੇ ਪਹੁੰਚਾਇਆ, ਜਿੱਥੇ ਹਸਪਤਾਲ ਦੇ ਡਾਕਟਰਾਂ ਨੇ ਸੰਦੀਪ ਸਿੰਘ ਨੂੰ ਮ੍ਰਿਤਕ ਐਲਾਨਿਆ ਅਤੇ ਹਰਜਿੰਦਰ ਸਿੰਘ ਉਰਫ਼ ਬੋਬੀ ਜੋ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਉਸ ਦੇ ਮੋਢੇ ਅਤੇ ਲੱਤਾਂ-ਬਾਹਾਂ 'ਤੇ ਵੀ ਸੱਟਾਂ ਲੱਗੀਆਂ, ਉਹ ਹਸਪਤਾਲ ਵਿਚ ਜ਼ੇਰੇ ਇਲਾਜ ਅਧੀਨ ਹੈ। 

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਲਿਆ ਹਿੰਸਕ ਰੂਪ, ਭਿੜੀਆਂ ਦੋ ਧਿਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News