ਫਗਵਾੜਾ 'ਚ ਨਗਰ ਨਿਗਮ ਦਾ ਐਕਸ਼ਨ, ਟਰਲਾਈਆਂ 'ਚ ਲੱਦਿਆ ਸਾਮਾਨ, ਰੇਹੜੀ ਵਾਲਿਆਂ ਨੂੰ ਪਈਆਂ ਭਾਜੜਾਂ
Thursday, Jul 02, 2026 - 01:18 PM (IST)
ਫਗਵਾੜਾ (ਸੋਨੂੰ)- ਫਗਵਾੜਾ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਨਿਗਮ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਹਰਗੋਬਿੰਦ ਨਗਰ ਦੇ ਚੌਪਾਟੀ ਇਲਾਕੇ ਵਿੱਚ ਸੜਕਾਂ ਤੇ ਫੁੱਟਪਾਥ ਕੀਤੇ ਗਏ ਕਬਜ਼ੇ ਹਟਾਏ। ਇਸ ਦੌਰਾਨ ਕਈ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕੀਤਾ ਗਿਆ। ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ। ਨਗਰ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਤਹਿਬਾਜ਼ਾਰੀ ਦੀ ਟੀਮ ਨੇ ਕਾਰਵਾਈ ਕੀਤੀ ਅਤੇ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਸੜਕਾਂ ਅਤੇ ਫੁੱਟਪਾਥਾਂ 'ਤੇ ਕੀਤੇ ਗਏ ਕਬਜ਼ੇ ਕਾਰਨ ਟਰੈਫਿਕ ਪ੍ਰਭਾਵਿਤ ਹੋ ਰਹੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਵਿਸ਼ੇਸ਼ ਮੁਹਿਮ ਚਲਾਈ ਗਈ। ਨਗਰ ਨਿਗਮ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ ਸਗੋਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਰੱਖਣਾ ਅਤੇ ਸ਼ਹਿਰ ਦੀ ਆਵਾਜਾਈ ਨੂੰ ਸਹੀ ਬਣਾਉਣਾ ਹੈ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਭਵਿੱਖ 'ਚ ਵੀ ਅਜਿਹੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬਿਨਾਂ ਕਿਸੇ ਪਹਿਲਾਂ ਦੀ ਸੂਚਨਾ ਦੇ ਕਾਰਵਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
