ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ ''ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ

Saturday, Jul 04, 2026 - 05:39 PM (IST)

ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ ''ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਵਿਚ ਅੱਜ ਹੋਈ ਬਾਰਿਸ਼ ਨੇ ਜਿੱਥੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉਥੇ ਹੀ ਠੇਕੇਦਾਰਾਂ ਦੀ ਲਾਪਰਵਾਹੀ ਸਾਹਮਣੇ ਆਈ ਹੈ। ਨਗਰ ਨਿਗਮ ਨੇ ਠੇਕੇਦਾਰ ਨੂੰ ਅਗਰਵਾਲ ਢਾਬੇ ਨੇੜੇ ਸੜਕ ਬਣਾਉਣ ਦਾ ਕੰਮ ਸੌਂਪਿਆ ਸੀ ਪਰ ਠੇਕੇਦਾਰ ਨੇ ਬਾਰਿਸ਼ ਵਿਚਾਲੇ ਦੀ ਸੜਕ ਬਣਵਾਉਣ ਦਾ ਕੰਮ ਕਰਵਾਇਆ। 

PunjabKesari

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਵੇਖਿਆ ਜਾ ਸਕਦਾ ਹੈ ਕਿ ਇਕ ਪਾਸੇ ਵਾਹਨ ਮੀਂਹ 'ਚ ਸੜਕ ਤੋਂ ਲੰਘ ਰਹੇ ਹਨ, ਜਦਕਿ ਦੂਜੇ ਪਾਸੇ ਠੇਕੇਦਾਰ ਭਾਰੀ ਮੀਂਹ 'ਚ ਸੜਕ ਨਿਰਮਾਣ ਦਾ ਕੰਮ ਕਰ ਰਿਹਾ ਹੈ। ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਨੇ ਘਟਨਾ ਦੀ ਵੀਡੀਓ ਕੈਮਰੇ 'ਚ ਕੈਦ ਕੀਤੀ। ਰਜਿੰਦਰ ਬੇਰੀ ਨੇ ਕਿਹਾ ਕਿ ਉਨ੍ਹਾਂ ਠੇਕੇਦਾਰ ਦੀ ਲਾਪਰਵਾਹੀ ਦਾ ਪਰਦਾਫਾਸ਼ ਕੀਤਾ।

PunjabKesari

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ

ਉਨ੍ਹਾਂ ਕਿਹਾ ਕਿ ਮੀਂਹ ਦੌਰਾਨ ਬਣੀ ਸੜਕ ਕਿੰਨੀ ਦੇਰ ਚੱਲੇਗੀ। ਉਨ੍ਹਾਂ ਵੀਡੀਓ ਰਾਹੀਂ ਨਗਰ ਨਿਗਮ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਕਿਸੇ ਜੇਈ ਜਾਂ ਐਕਸਈਐਨ ਨੂੰ ਘਟਨਾ ਸਥਾਨ 'ਤੇ ਭੇਜ ਕੇ ਕੰਮ ਬੰਦ ਕਰਵਾਉਣ। ਬੇਰੀ ਨੇ ਕਿਹਾ ਕਿ ਮੀਂਹ ਦੌਰਾਨ ਬਣਾਈ ਜਾ ਰਹੀ ਸੜਕ ਕਾਰਨ ਨਗਰ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

PunjabKesari

PunjabKesari

ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News