ਜਲੰਧਰ ਨਗਰ ਨਿਗਮ ''ਚ ਬਾਇਓਮੈਟ੍ਰਿਕ ਹਾਜ਼ਰੀ ''ਤੇ ਲੱਗੀ ਪਾਬੰਦੀ

03/07/2020 1:23:32 PM

ਜਲੰਧਰ (ਖੁਰਾਣਾ)— ਦੇਸ਼ ਦੇ ਕਈ ਸ਼ਹਿਰਾਂ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਪਾਏ ਜਾਣ ਤੋਂ ਬਾਅਦ ਪੂਰੇ ਦੇਸ਼ 'ਚ ਇਸ ਨੂੰ ਲੈ ਕੇ ਡਰ ਦਾ ਮਾਹੌਲ ਬਣ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਜਲੰਧਰ ਨਗਰ ਨਿਗਮ ਨੇ ਵੀ ਆਪਣੇ ਕੰਪਲੈਕਸ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਨਿਗਮ ਕਮਿਸ਼ਨਰ ਦੀਪਰਵ ਲਾਕੜਾ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।

ਕੋਰੋਨਾ ਵਾਇਰਸ ਦੇ ਡਰ ਨਾਲ ਹੀ ਨਿਗਮ ਪ੍ਰਸ਼ਾਸਨ ਨੇ 7 ਮਾਰਚ ਨੂੰ ਮਹਿਲਾ ਦਿਵਸ ਮੌਕੇ ਸਿਵਲ ਹਸਪਤਾਲ ਵਿਚ ਕੱਢੀ ਜਾਣ ਵਾਲੀ ਜਾਗਰੂਕਤਾ ਰੈਲੀ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਰੈਲੀ 'ਚ ਨਿਗਮ ਦੀਆਂ ਸਾਰੀਆਂ ਮਹਿਲਾ ਕੌਂਸਲਰਾਂ, ਨਿਗਮ ਦੀਆਂ ਮਹਿਲਾ ਕਰਮਚਾਰੀ ਅਤੇ ਕਾਲਜ ਵਿਦਿਆਰਥਣਾਂ ਨੂੰ ਬੁਲਾਇਆ ਗਿਆ ਸੀ, ਜਿਸ ਦੇ ਤਹਿਤ ਕੰਪਨੀ ਬਾਗ 'ਚ ਵਿਸ਼ਾਲ ਮੈਡੀਕਲ ਕੈਪ ਵੀ ਲੱਗਣਾ ਸੀ। ਕਾਫੀ ਤਿਆਰੀਆਂ ਹੋ ਜਾਣ ਤੋਂ ਬਾਅਦ ਇਸ ਪ੍ਰੋਗਰਾਮ ਨੂੰ ਹੀ ਕੈਂਸਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਕੀਤਾ ਸਪੱਸ਼ਟ, ਕੋਰੋਨਾ ਵਾਇਰਸ ਮਹਾਮਾਰੀ ਨਹੀਂ

ਕੋਰੋਨ ਵਾਇਰਸ ਦੇ ਬਚਾਅ ਲਈ ਇਹ ਵਰਤੋਂ ਸਾਵਧਾਨੀਆਂ
ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
ਟਿਸ਼ੂ ਨਹੀਂ ਹੈ ਤਾਂ ਛਿੱਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
 

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਖੌਫ, ਜਲੰਧਰ 'ਚ ਸਿਹਤ ਵਿਭਾਗ ਨੇ ਲਏ 3 ਸ਼ੱਕੀ ਮਰੀਜ਼ਾਂ ਦੇ ਸੈਂਪਲ


shivani attri

Content Editor

Related News