ਨਿਗਮ ਨੇ ਸੋਫੀ ਪਿੰਡ ''ਚ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ ''ਤੇ ਚਲਾਈ ਡਿੱਚ

12/04/2020 10:31:49 AM

ਜਲੰਧਰ (ਖੁਰਾਣਾ)— ਨਗਰ ਨਿਗਮ ਦੇ ਬਿਲਡਿੰਗ ਮਹਿਕਮੇ ਨੇ ਵੀਰਵਾਰ ਕਮਿਸ਼ਨਰ ਕਰਣੇਸ਼ ਸ਼ਰਮਾ ਅਤੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਦੇ ਨਿਰਦੇਸ਼ਾਂ 'ਤੇ ਸ਼ਹਿਰ 'ਚ ਬਣ ਰਹੀਆਂ ਨਾਜਾਇਜ਼ ਬਿਲਡਿੰਗਾਂ ਅਤੇ ਕਾਲੋਨੀਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ।

ਐੱਸ. ਟੀ. ਪੀ. ਪਰਮਪਾਲ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਇਸ ਮੁਹਿੰਮ ਦਾ ਪਹਿਲਾ ਆਪਰੇਸ਼ਨ ਅੱਜ ਕੈਂਟ ਵਿਧਾਨ ਸਭਾ ਹਲਕੇ ਵਿਚ ਹੋਇਆ, ਜਿਸ ਦੌਰਾਨ ਸੋਫੀ ਪਿੰਡ ਵਿਚ ਕੈਂਟ ਕਾਊਂਟੀ ਕਾਲੋਨੀ ਦੇ ਸਾਹਮਣੇ ਨਾਜਾਇਜ਼ ਰੂਪ ਵਿਚ ਬਣਾਈਆਂ ਜਾ ਰਹੀਆਂ ਕਈ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਅਤੇ ਉਥੇ ਸ਼ੈੱਡ ਤੇ ਵੱਡੇ ਹਾਲ ਲਈ ਕੀਤੀ ਚਾਰਦੀਵਾਰੀ ਨੂੰ ਵੀ ਡੇਗ ਦਿੱਤਾ ਗਿਆ। ਇਸ ਦੌਰਾਨ ਨਿਗਮ ਦੀ ਟੀਮ ਨੂੰ ਮਾਮੂਲੀ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਮੁਹਿੰਮ ਦੀ ਅਗਵਾਈ ਏ. ਟੀ. ਪੀ. ਵਿਕਾਸ ਦੂਆ, ਰਵਿੰਦਰ ਕੁਮਾਰ, ਬਿਲਡਿੰਗ ਇੰਸਪੈਕਟਰ ਨਿਰਮਲਜੀਤ ਵਰਮਾ ਆਦਿ ਨੇ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਕੀਤਾ ਐਲਾਨ

ਇਸ ਆਪਰੇਸ਼ਨ ਦੇ ਦੂਜੇ ਪੜਾਅ ਵਿਚ ਨਿਗਮ ਦੀ ਟੀਮ ਨੇ ਵੀਰਵਾਰ ਕੈਂਟ ਵਿਧਾਨ ਸਭਾ ਹਲਕੇ ਅਧੀਨ ਪਿੰਡ ਖੁਸਰੋਪੁਰ 'ਚ ਕਾਰਵਾਈ ਕੀਤੀ, ਜਿੱਥੇ ਕੁਝ ਬਿਲਡਰਾਂ ਵੱਲੋਂ ਨਾਜਾਇਜ਼ ਕਾਲੋਨੀ ਕੱਟੀ ਜਾ ਰਹੀ ਸੀ। ਇਸ ਕਾਲੋਨੀ ਵਿਚ ਜਿੱਥੇ ਮਿੱਟੀ ਦੀਆਂ ਸੜਕਾਂ ਬਣ ਕੇ ਤਿਆਰ ਹੋ ਗਈਆਂ ਸਨ, ਉਥੇ ਹੀ ਕਈ ਪਲਾਟਾਂ ਦੀ ਕਟਿੰਗ ਕਰਕੇ ਪਲਾਟ ਵੇਚੇ ਜਾ ਰਹੇ ਸਨ। ਨਿਗਮ ਦੀ ਟੀਮ ਨੇ ਡਿੱਚ ਮਸ਼ੀਨਾਂ ਨਾਲ ਉਕਤ ਨਾਜਾਇਜ਼ ਕਾਲੋਨੀ ਨੂੰ ਵੀ ਤੋੜ ਦਿੱਤਾ।

PunjabKesari

ਤਾਲਾਬੰਦੀ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ 'ਤੇ ਹੋਵੇਗੀ ਕਾਰਵਾਈ
ਇਸ ਦੌਰਾਨ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਣ ਲੱਗੇ ਲਾਕਡਾਊਨ ਦੌਰਾਨ ਸ਼ਹਿਰ ਵਿਚ ਕਈ ਜਗ੍ਹਾ ਨਾਜਾਇਜ਼ ਨਿਰਮਾਣ ਹੋਏ ਅਤੇ ਨਾਜਾਇਜ਼ ਕਾਲੋਨੀਆਂ ਕੱਟੀਆਂ ਗਈਆਂ, ਜਿਨ੍ਹਾਂ ਬਾਰੇ ਨਿਗਮ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਤੇ ਕਾਰਵਾਈ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਪੁਲਸ ਕਮਿਸ਼ਨਰੇਟ ਕੋਲੋਂ ਵਾਧੂ ਫੋਰਸ ਮੰਗੀ ਸੀ, ਜਿਹੜੀ ਉਪਲੱਬਧ ਨਹੀਂ ਹੋਈ ਅਤੇ ਇਸ ਕਾਰਣ ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਸਕੀ।

ਇਹ ਵੀ ਪੜ੍ਹੋ: ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਹੁਣ ਨਿਗਮ ਕੋਲ ਫੋਰਸ ਉਪਲੱਬਧ ਹੈ ਤੇ ਉਸਦੀ ਆਪਣੀ ਪੁਲਸ ਫੋਰਸ ਵੀ ਵਾਪਸ ਆ ਚੁੱਕੀ ਹੈ। ਅਜਿਹੇ ਵਿਚ ਨਾਜਾਇਜ਼ ਨਿਰਮਾਣਾਂ ਅਤੇ ਨਾਜਾਇਜ਼ ਕਾਲੋਨੀਆਂ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਹੁਣ ਤੱਕ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾਵੇਗੀ।

ਦੀਪ ਨਗਰ ਇਲਾਕੇ ਵਿਚ ਵੀ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ
ਨਿਗਮ ਦੀ ਬਿਲਡਿੰਗ ਮਾਮਲਿਆਂ ਸਬੰਧੀ ਐਡਹਾਕ ਕਮੇਟੀ ਨੇ ਪਿਛਲੇ ਦਿਨੀਂ ਸ਼ਿਕਾਇਤ ਕੀਤੀ ਸੀ ਕਿ ਕੈਂਟ ਇਲਾਕੇ ਵਿਚ ਦੀਪ ਨਗਰ ਅਤੇ ਨੇੜਲੇ ਇਲਾਕਿਆਂ ਵਿਚ ਨਾਜਾਇਜ਼ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ ਇਕ ਸਟੈਨ ਆਟੋ ਨੇੜੇ ਵੀ ਕੱਟੀ ਜਾ ਰਹੀ ਹੈ। ਕਮੇਟੀ ਮੈਂਬਰਾਂ ਨੇ ਕਿਹਾ ਸੀ ਕਿ ਇਕ ਹੀ ਕਾਲੋਨਾਈਜ਼ਰ ਨੇ 18 ਨਾਜਾਇਜ਼ ਕਾਲੋਨੀਆਂ ਕੱਟ ਕੇ ਨਿਗਮ ਨੂੰ ਕਾਫ਼ੀ ਚੂਨਾ ਲਾਇਆ ਹੈ ਅਤੇ ਹੁਣ ਇਹ ਕਾਲੋਨਾਈਜ਼ਰ ਫਿਰ ਤੋਂ ਨਾਜਾਇਜ਼ ਕਾਲੋਨੀਆਂ ਕੱਟ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕਮੇਟੀ ਦੀ ਸਿਫਾਰਸ਼ 'ਤੇ ਨਿਗਮ ਜਲਦ ਦੀਪ ਨਗਰ ਅਤੇ ਨੇੜਲੇ ਇਲਾਕਿਆਂ ਵਿਚ ਡਿੱਚ ਮਸ਼ੀਨਾਂ ਨਾਲ ਕਾਰਵਾਈ ਕਰੇਗਾ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ


shivani attri

Content Editor

Related News