ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ’ਤੇ ਹੋਵੇਗੀ ਸਖ਼ਤ ਕਾਰਵਾਈ

Friday, Feb 05, 2021 - 01:53 PM (IST)

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ’ਤੇ ਹੋਵੇਗੀ ਸਖ਼ਤ ਕਾਰਵਾਈ

ਜਲੰਧਰ (ਚੋਪੜਾ)- ਜ਼ਿਲ੍ਹੇ ਵਿਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਸਾਰੀਆਂ ਪਾਰਟੀਆਂ ਅਤੇ ਉਮੀਦਵਾਰ ਅਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਹੋਣ ਤੋਂ ਬਾਅਦ ਸਾਰੇ ਚੋਣ ਹਲਕਿਆਂ ਵਿਚ ‘ਆਦਰਸ਼ ਚੋਣ ਜ਼ਾਬਤਾ’ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ

ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਆਬਜ਼ਰਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਜਾਂ ਪਾਰਟੀ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਾ ਕੀਤੀ ਜਾਵੇ। ਕਿਸੇ ਦੀ ਨਿੱਜੀ ਜ਼ਿੰਦਗੀ ਬਾਰੇ ਕੋਈ ਵੀ ਟਿੱਪਣੀ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਦੇ ਨਾਂ ਤੋਂ ਬਿਨਾਂ ਕੋਈ ਵੀ ਸਮੱਗਰੀ ਛਾਪਣ ਤੋਂ ਸਖ਼ਤ ਤਾੜਨਾ ਕਰਦਿਆਂ, ਪ੍ਰੈੱਸ ਤੋਂ ਛਪ ਕੇ ਬਾਹਰ ਜਾਣ ਵਾਲੀ ਹਰੇਕ ਸਮੱਗਰੀ ਦਾ ਬਿੱਲ ਨਾਲ ਭੇਜਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਦੂਜੇ ਉਮੀਦਵਾਰਾਂ ਦੇ ਚੋਣ ਜਲਸਿਆਂ ਵਿਚ ਕੋਈ ਵਿਘਨ ਨਾ ਪਾਇਆ ਜਾਵੇ। ਮਿਤੀ 12 ਫਰਵਰੀ ਨੂੰ ਸ਼ਾਮ 4 ਵਜੇ ਖੁੱਲ੍ਹਾ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇ। ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਨਾ ਕੀਤਾ ਜਾਵੇ। ਵੋਟਰਾਂ ਨੂੰ ਨਿਜੀ ਵਾਹਨਾਂ ਉੱਤੇ ਪੋਲਿੰਗ ਸਟੇਸ਼ਨਾਂ ਨੂੰ ਢੋਹਣਾ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉੱਤੇ ਕਿਸੇ ਤਰ੍ਹਾਂ ਦੀ ਉਲੰਘਣਾ ਕਾਨੂੰਨੀ ਅਪਰਾਧ ਹੈ। ਇਸ ਪੂਰੀ ਚੋਣ ਪ੍ਰੀਕਿਰਿਆ ਉੱਤੇ ਨਜ਼ਰ ਰੱਖਣ ਲਈ ਚੋਣ ਨਿਗਰਾਨ ਲਾਏ ਗਏ ਹਨ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ


author

shivani attri

Content Editor

Related News