ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ ਦਸਤਾਵੇਜ਼ਾਂ ਨਾਲ ਵੋਟ ਪਾ ਸਕਣਗੇ ਵੋਟਰ
Monday, May 25, 2026 - 01:24 PM (IST)
ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਿੰਗ 26 ਮਈ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੋਟਰਾਂ ਕੋਲ ਵੋਟਰ ਫੋਟੋ ਪਛਾਣ-ਪੱਤਰ ਉਪਲੱਬਧ ਨਹੀਂ ਹੈ, ਉਹ ਸਟੇਟ ਚੋਣ ਕਮਿਸ਼ਨ ਪੰਜਾਬ ਵੱਲੋਂ ਮਾਨਤਾ ਪ੍ਰਾਪਤ 15 ਬਦਲਵੇਂ ਦਸਤਾਵੇਜ਼ ਦਿਖਾ ਕੇ ਵੀ ਆਪਣੀ ਵੋਟ ਪਾ ਸਕਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਨਾਂ ਦਰਜ ਹੋਣਾ ਲਾਜ਼ਮੀ ਹੈ। ਪਛਾਣ ਦੇ ਬਦਲਵੇਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ, ਹਥਿਆਰ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਫਰੀਡਮ ਫਾਈਟਰ ਪਛਾਣ-ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਪਾਸਬੁੱਕ, ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ-ਵਿਧਾਇਕਾਂ ਦੇ ਅਧਿਕਾਰਤ ਪਛਾਣ-ਪੱਤਰ, ਯੂ. ਡੀ. ਆਈ. ਡੀ. ਕਾਰਡ, ਸਰਕਾਰੀ ਮੁਲਾਜ਼ਮਾਂ ਦੇ ਸੇਵਾ ਪਛਾਣ-ਪੱਤਰ ਅਤੇ ਮਾਨਤਾ ਪ੍ਰਾਪਤ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਪਛਾਣ-ਪੱਤਰ ਸ਼ਾਮਲ ਹਨ।
ਇਹ ਵੀ ਪੜ੍ਹੋ: Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
ਡੀ. ਸੀ. ਨੇ ਕਿਹਾ ਕਿ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ੍ਹ 99 ਵਾਰਡਾਂ ਲਈ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
