62 ਵਾਰਡਾਂ ਦੀਆਂ ਚੋਣਾਂ ਲਈ ਬਣਾਏ 96 ਪੋਲਿੰਗ ਬੂਥ : ਐੱਸ. ਡੀ. ਐੱਮ.

02/08/2021 5:15:45 PM

ਕਪੂਰਥਲਾ (ਮਹਾਜਨ)- ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਖੇ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ਵਿਖੇ ਉੱਪ ਮੰਡਲ ਮੈਜਿਸਟਰੇਟ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਚੋਣ ਅਮਲੇ ਨੂੰ ਚੋਣਾਂ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਐੱਸ. ਡੀ. ਐੱਮ. ਨੇ ਕਿਹਾ ਕਿ ਚੋਣਾਂ ਦੌਰਾਨ ਚੋਣ ਅਮਲੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਲਾਪ੍ਰਵਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਜੇਕਰ ਕਿਸੇ ਨੂੰ ਵੀ ਚੋਣਾਂ ਪ੍ਰਕਿਰਿਆ ਸਬੰਧੀ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਤਾਂ ਉਹ ਸਮੇਂ ਸਿਰ ਆਪਣੇ ਉਚ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਅਪਣੀ ਦੁਵਿਧਾ ਨੂੰ ਦੂਰ ਕਰ ਲੈਣ।

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਬਾਜਵਾ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ 62 ਵਾਰਡਾਂ ਦੀਆਂ ਚੋਣਾਂ ਲਈ 96 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 93245 ਜਿਨ੍ਹਾਂ ’ਚ 48232 ਪੁਰਸ਼ 44996 ਮਹਿਲਾ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ 238 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕੀਤਾ ਜਾਣਾ ਹੈ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਜ਼ਿਲੇ ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਕਾਂਗਰਸ ਤੇ ਪੰਜਾਬ ਪੁਲਸ ਕਰੇਗੀ ਅਕਾਲੀਆਂ ਦਾ ਹਿਸਾਬ : ਜਾਖ਼ੜ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri