ਨਗਰ ਕੌਂਸਲ ਦੀਆਂ ਚੋਣਾਂ ’ਚ ਅਸਲਾ ਜਮ੍ਹਾ ਨਾ ਕਰਵਾਉਣ ਵਾਲਿਆਂ ਦੇ ਲਾਇੰਸੈਂਸ ਹੋਣਗੇ ਮਨਸੂਖ : ਡੀ. ਐੱਸ. ਪੀ. ਮਾਹਲ

Friday, Jan 29, 2021 - 05:01 PM (IST)

ਨਗਰ ਕੌਂਸਲ ਦੀਆਂ ਚੋਣਾਂ ’ਚ ਅਸਲਾ ਜਮ੍ਹਾ ਨਾ ਕਰਵਾਉਣ ਵਾਲਿਆਂ ਦੇ ਲਾਇੰਸੈਂਸ ਹੋਣਗੇ ਮਨਸੂਖ : ਡੀ. ਐੱਸ. ਪੀ. ਮਾਹਲ

ਨਕੋਦਰ (ਪਾਲੀ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਨਕੋਦਰ ਅਤੇ ਨੂਰਮਹਿਲ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਬ-ਡਿਵੀਜ਼ਨ ਨਕੋਦਰ ਦੇ ਸਮੂਹ ਅਸਲਾ ਧਾਰਕਾਂ ਨੂੰ ਡੀ. ਐੱਸ. ਪੀ.ਨਕੋਦਰ ਨਵਨੀਤ ਸਿੰਘ ਮਾਹਲ ਨੇ ਅਪੀਲ ਕਰਦੇ ਹੋਏ ਕਿਹਾ ਕਿ ਲਾਇੰਸੈਂਸੀ ਅਸਲਾ ਧਾਰਕ ਆਪੋ ਆਪਣਾ ਅਸਲਾ ਤੁਰੰਤ ਸਬੰਧਤ ਥਾਣਿਆਂ ਜਾਂ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣ। 

ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਹਿੰਸਾ ਨੂੰ ਲੈ ਕੇ ਜਲੰਧਰ ’ਚ ਦਿੱਲੀ ਪੁਲਸ ਦੀ ਰੇਡ

ਇਸ ਸਬੰਧੀ ਨਿਰਦੇਸ਼ ਜਾਰੀ ਕਰਦੇ ਸਬ-ਡਿਵੀਜ਼ਨ ਨਕੋਦਰ ਦੇ ਡੀ. ਐੱਸ. ਪੀ. ਮਾਹਲ ਨੇ ਸਪਸ਼ਟ ਕੀਤਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਲਾਇੰਸੈਂਸ ਮਨਸੂਖ ਕੀਤੇ ਜਾਣਗੇ। 
ਉਨ੍ਹਾਂ ਕਿਹਾ ਕਿ ਨਕੋਦਰ ਅਤੇ ਨੂਰਮਹਿਲ ਦੀਆਂ ਚੋਣਾਂ ’ਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। 

ਇਹ ਵੀ ਪੜ੍ਹੋ: ਚੰਡੀਗੜ੍ਹ: ‘ਲੋਹੜੀ ਬੰਪਰ’ ਨੇ ਇਸ ਬੀਬੀ ਨੂੰ ਕੀਤਾ ਮਾਲੋ-ਮਾਲ, ਰਾਤੋ-ਰਾਤ ਬਣੀ ਕਰੋੜਪਤੀ

ਉਨ੍ਹਾਂ ਦੱਸਿਆ ਕਿ ਰਾਜ ਦੇ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਇਨ-ਬਿਨ ਲਾਗੂ ਕਰਦਿਆਂ ਸਬ ਡਿਵੀਜ਼ਨ ਵਿਚ ਪੁਲਸ ਫਲੈਗ ਮਾਰਚ ਕੀਤੇ ਜਾਣਗੇ। ਡੀ. ਐੱਸ. ਪੀ. ਮਾਹਲ ਨੇ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬਿਨਾ ਕਿਸੇ ਡਰ ਅਤੇ ਦਬਾਅ ਤੋਂ ਆਪਣੇ ਹੱਕ ਦਾ ਇਸਤੇਮਾਲ ਕਰਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ


author

shivani attri

Content Editor

Related News