ਸ੍ਰੀ ਅਨੰਦਪੁਰ ਸਾਹਿਬ ਵਿਚ 76.34 ਫ਼ੀਸਦੀ ਮਤਦਾਨ ਦਰਜ, ਉਮੀਦਵਾਰਾਂ ਦੀ ਕਿਸਮਤ ਪੇਟੀਆਂ ''ਚ ਕੈਦ

Wednesday, May 27, 2026 - 12:52 PM (IST)

ਸ੍ਰੀ ਅਨੰਦਪੁਰ ਸਾਹਿਬ ਵਿਚ 76.34 ਫ਼ੀਸਦੀ ਮਤਦਾਨ ਦਰਜ, ਉਮੀਦਵਾਰਾਂ ਦੀ ਕਿਸਮਤ ਪੇਟੀਆਂ ''ਚ ਕੈਦ

ਸ੍ਰੀ ਅਨੰਦਪੁਰ ਸਾਹਿਬ (ਸ.ਹ.)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਵਾਰਡਾਂ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀਆਂ 11 ਵਾਰਡਾਂ ਲਈ ਪਈਆਂ ਵੋਟਾਂ ਬੀਤੇ ਦਿਨ ਅਮਨ-ਅਮਾਨ ਨਾਲ ਸੰਪੰਨ ਹੋ ਗਈਆਂ। ਦੋਵਾਂ ਥਾਵਾਂ ’ਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਸ਼ਾਮ 5 ਵਜੇ ਵੋਟਾਂ ਪਾਉਣ ਦਾ ਸਮਾਂ ਸਮਾਪਤ ਹੋਣ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਕਰੀਬ 76.34 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਉਮੀਦਵਾਰਾਂ ਦਾ ਭਵਿੱਖ ਮਤ ਪੇਟੀਆਂ ਵਿਚ ਬੰਦ ਹੋ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ

ਇਥੇ ਇਹ ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਤਿੰਨ ਸਾਬਕਾ ਪ੍ਰਧਾਨਾਂ ਸਮੇਤ ਕੁੱਲ੍ਹ 35 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਦਾ ਭਵਿੱਖ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਉਪਰੰਤ ਵੋਟ ਪੇਟੀਆਂ ਵਿਚ ਬੰਦ ਹੋ ਗਿਆ। ਇਸ ਚੋਣ ਦੀ ਖ਼ਾਸ ਗੱਲ ਇਹ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ 13 ਵਾਰਡਾਂ ਵਿਚ ਇਕ ਵਾਰਡ ਵਿਚ ਸਰਬਸੰਮਤੀ ਹੋਣ ਉਪਰੰਤ 12 ਵਾਰਡਾਂ ਲਈ ਚੋਣ ਹੋਈ। ਇਨ੍ਹਾਂ 12 ਵਾਰਡਾਂ ਵਿਚੋਂ ਛੇ ਵਾਰਡਾਂ ਵਿਚ ਤਿੰਨ ਪਤੀ-ਪਤਨੀ ਜੋੜਿਆਂ ਨੇ ਵੀ ਆਪਣੀ ਕਿਸਮਤ ਅਜ਼ਮਾਈ ਹੈ। ਇਸ ਦੇ ਨਾਲ ਚੋਣਾਂ ਨੂੰ ਵਧੀਆ ਢੰਗ ਅਤੇ ਅਮਨ ਅਮਾਨ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਚੁਸਤ ਪ੍ਰਬੰਧ ਕੀਤੇ ਗਏ ਅਤੇ ਵੋਟਿੰਗ ਸੰਪੰਨ ਹੋਣ ਉਪਰੰਤ ਦੋਵਾਂ ਥਾਵਾਂ ’ਤੇ ਮਤ ਪੇਟੀਆਂ ਨੂੰ ਸਟਰਾਂਗ ਰੂਮ ਵਿਚ ਸਖ਼ਤ ਸੁਰੱਖਿਆ ਹੇਠ ਰੱਖਵਾਇਆ ਗਿਆ ਜਿੱਥੇ ਪੁਲਸ ਵੱਲੋਂ 24 ਘੰਟੇ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News