ਸ੍ਰੀ ਅਨੰਦਪੁਰ ਸਾਹਿਬ ਦੇ 13 ''ਚੋਂ 12 ਵਾਰਡਾਂ ''ਚ ਹੋਣਗੀਆਂ ਨਗਰ ਕੌਂਸਲ ਚੋਣਾਂ, ਪੋਲਿੰਗ ਪਾਰਟੀਆਂ ਬੂਥਾਂ ''ਤੇ ਰਵਾਨਾ

Monday, May 25, 2026 - 05:22 PM (IST)

ਸ੍ਰੀ ਅਨੰਦਪੁਰ ਸਾਹਿਬ ਦੇ 13 ''ਚੋਂ 12 ਵਾਰਡਾਂ ''ਚ ਹੋਣਗੀਆਂ ਨਗਰ ਕੌਂਸਲ ਚੋਣਾਂ, ਪੋਲਿੰਗ ਪਾਰਟੀਆਂ ਬੂਥਾਂ ''ਤੇ ਰਵਾਨਾ

ਸ੍ਰੀ ਅਨੰਦਪੁਰ ਸਾਹਿਬ (ਸ. ਹ.)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਉੱਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਨੇ ਦੱਸਿਆ ਕਿ ਕੁੱਲ੍ਹ 13 ਵਿਚੋਂ 12 ਵਾਰਡਾਂ ਵਿਚ 26 ਮਈ ਨੂੰ ਵੋਟਿੰਗ ਕਰਵਾਈ ਜਾਵੇਗੀ, ਜਦਕਿ ਇਕ ਵਾਰਡ ਵਿਚ ਕੌਂਸਲਰ ਦੀ ਚੋਣ ਨਿਰਵਿਰੋਧ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਅੰਜਾਮ ਦੇਣ ਲਈ ਹਰ ਪੱਖੋਂ ਯੋਗ ਬੰਦੋਬਸਤ ਕੀਤੇ ਗਏ ਹਨ।

ਰਿਟਰਨਿੰਗ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਵੋਟਿੰਗ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਸਾਰੇ ਪੋਲਿੰਗ ਬੂਥਾਂ ’ਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਵੋਟਰਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਬੈਠਕ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ

ਐੱਸ. ਡੀ. ਐੱਮ. ਅਤੇ ਤਹਿਸੀਲਦਾਰ ਕਮ ਰਿਟਰਨਿੰਗ ਅਫਸਰ ਵੱਲੋਂ ਪੋਲਿੰਗ ਪਾਰਟੀਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ। ਇਸ ਤੋਂ ਇਲਾਵਾ ਕਿਸੇ ਵੀ ਅਸਧਾਰਣ ਸਥਿਤੀ ਨਾਲ ਨਿਪਟਣ ਲਈ ਵੀ ਪੋਲਿੰਗ ਸਟਾਫ਼ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਵੱਲੋਂ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਹੋਵੇ। ਸੰਵੇਦਨਸ਼ੀਲ ਇਲਾਕਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਉੱਥੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ।

ਉੱਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਭਾਈਵਾਲੀ ਬਹੁਤ ਜ਼ਰੂਰੀ ਹੈ ਅਤੇ ਹਰ ਵੋਟਰ ਦੀ ਇਕ-ਇਕ ਵੋਟ ਅਹਿਮੀਅਤ ਰੱਖਦੀ ਹੈ।

ਇਹ ਵੀ ਪੜ੍ਹੋ:  ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News