ਨਿਗਮ ਚੋਣਾਂ ਦੀ ਕਵਾਇਦ ਹੋਈ ਸ਼ੁਰੂ: ਬਿਜਲੀ ਮੰਤਰੀ ETO ਨੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

Saturday, Nov 30, 2024 - 01:48 PM (IST)

ਨਿਗਮ ਚੋਣਾਂ ਦੀ ਕਵਾਇਦ ਹੋਈ ਸ਼ੁਰੂ: ਬਿਜਲੀ ਮੰਤਰੀ ETO ਨੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

ਜਲੰਧਰ (ਚੋਪੜਾ)–ਨਗਰ ਨਿਗਮ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਸੇ ਕੜੀ ਵਿਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸ਼ੁੱਕਰਕਵਾਰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਮੀਟਿੰਗ ਕਰਕੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਅਨੇਕ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਹਰਭਜਨ ਸਿੰਘ ਈ. ਟੀ. ਓ. ਨਾਲ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ’ਤੇ ਪੂਰਾ ਕਰਨ ’ਤੇ ਜ਼ੋਰ ਦਿੱਤਾ ਤਾਂ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ 28 ਨਵੇਂ ਟਿਊਬਵੈੱਲ ਅਤੇ ਸੀਵਰੇਜ ਪ੍ਰਾਜੈਕਟ 5 ਦਸੰਬਰ 2024 ਤਕ ਪੂਰੇ ਹੋ ਜਾਣਗੇ। ਇਸ ਤੋਂ ਇਲਾਵਾ 40 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਦੀ ਸਫ਼ਾਈ ਨਾਲ ਬਾਰਿਸ਼ ਦਾ ਪਾਣੀ ਜਮ੍ਹਾ ਨਹੀਂ ਹੋਵੇਗਾ।
ਕੈਬਨਿਟ ਮੰਤਰੀ ਨੇ ਜਲੰਧਰ ਦੀ ਸਵੱਛਤਾ ਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ ਖ਼ਰੀਦੀ ਗਈ ਨਵੀਂ ਮਸ਼ੀਨਰੀ ਨਾਲ ਸ਼ਹਿਰ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਇਕ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਦੀ ਲਾਗਤ ਨਾਲ 6 ਹਜ਼ਾਰ ਨਵੀਆਂ ਸਟਰੀਟ ਲਾਈਟਾਂ ਲਾਈਆਂ ਜਾਣਗੀਆਂ ਅਤੇ ਫੋਕਲ ਪੁਆਇੰਟ ਇਲਾਕੇ ਵਿਚ 1000 ਲਾਈਟਾਂ ਲਾਈਆਂ ਜਾਣਗੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ

PunjabKesari

ਉਨ੍ਹਾਂ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਚਾਕ-ਚੌਬੰਦ ਕਰਨ ਲਈ 1138 ਸੀ. ਸੀ. ਟੀ. ਵੀ. ਕੈਮਰੇ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਭਵਿੱਖ ਵਿਚ 1500 ਹੋਰ ਨਵੇਂ ਕੈਮਰੇ ਲਾਉਣ ਦੀ ਯੋਜਨਾ ਹੈ। ਉਨ੍ਹਾਂ ਸੜਕ ਬੁਨਿਆਦੀ ਢਾਂਚੇ ਦੀ ਤਰੱਕੀ ਨੂੰ ਲੈ ਕੇ ਦੱਸਿਆ ਕਿ 120 ਕਰੋੜ ਰੁਪਏ ਦੇ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ ਅਤੇ 54 ਕਰੋੜ ਰੁਪਏ ਦੇ ਟੈਂਡਰ ਲਾਏ ਗਏ ਹਨ। ਕੈਬਨਿਟ ਮੰਤਰੀਆਂ ਨੇ ਅਧਿਕਾਰੀਆਂ ਨੂੰ ਲੰਮਾ ਪਿੰਡ-ਜੰਡੂਸਿੰਘਾ ਰੋਡ, ਮਿੱਠਾਪੁਰ ਰੋਡ ਅਤੇ ਸੂਰਿਆ ਐਨਕਲੇਵ ਦੇ ਸੜਕ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ। ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਬਿਜਲੀ ਦੀ ਵੰਡ ਵਧਾਉਣ ਲਈ ਅਤੇ 66 ਫੁੱਟੀ ਰੋਡ ’ਤੇ ਨਵੇਂ ਪਾਵਰ ਗਰਿੱਡ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀਆਂ ਲੋੜਾਂ ਮੁਤਾਬਕ 25 ਐੱਮ. ਐੱਲ. ਡੀ. ਸਮਰੱਥਾ ਦਾ ਨਵਾਂ ਸੀਵਰੇਜ ਟਰੀਟਮੈਂਟ ਪਲਾਂਟ ਲਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦਿਹਾਤੀ ਹਲਕਿਆਂ ਵਿਚ ਨਗਰ ਪ੍ਰੀਸ਼ਦਾਂ ਵੱਲੋਂ ਬਿਲਗਾ ਰਿੰਗ ਰੋਡ ਅਤੇ ਨਕੋਦਰ ਵਿਚ ਨਵੇਂ ਪਾਵਰ ਗਰਿੱਡ ਸਮੇਤ ਜਲ ਸਪਲਾਈ, ਸੀਵਰੇਜ ਟਰੀਟਮੈਂਟ ਪਲਾਂਟ ਅਤੇ ਸੜਕ ਪ੍ਰਾਜੈਕਟਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀਆਂ ਨੇ ਜ਼ਿਲ੍ਹੇ ਵਿਚ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਵੀ ਸਮੀਖਿਆ ਦੌਰਾਨ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਾਫ਼-ਸਫ਼ਾਈ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜਨਤਕ ਸਹੂਲਤਾਂ ਨੂੰ ਸਮੇਂ ’ਤੇ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ 23200 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਨਸ਼ਨ ਯੋਜਨਾ ਤਹਿਤ ਕੋਈ ਵੀ ਅਰਜ਼ੀ ਪੈਂਡਿੰਗ ਨਹੀਂ ਰਹਿਣੀ ਚਾਹੀਦੀ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਮੀਟਿੰਗ ਵਿਚ ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ, ਨਿਗਮ ਕਮਿਸ਼ਨਰ ਗੌਤਮ ਜੈਨ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ-ਇਸ ਵਾਰ ਨਗਰ ਨਿਗਮ ਚੋਣਾਂ ’ਚ ਉੱਠੇਗਾ ਦਲ-ਬਦਲੂਆਂ ਦਾ ਮੁੱਦਾ, 20 ਆਗੂਆਂ 'ਤੇ ਲੱਗ ਚੁਕਿਐ ਟੈਗ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News