ਮਾਮਲਾ ਨੌਜਵਾਨ ਦੇ ਕਤਲ ਦਾ, ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਚੌਥੀ ਵਾਰ ਲਾਇਆ ਧਰਨਾ

12/20/2019 11:52:28 AM

ਗੜ੍ਹਸ਼ੰਕਰ (ਸ਼ੋਰੀ)—ਬੀਤੇ ਦਿਨੀਂ ਗੜ੍ਹਸ਼ੰਕਰ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਗਏ 26 ਸਾਲਾ ਨੌਜਵਾਨ ਦਵਿੰਦਰ ਸਿੰਘ ਦੇ ਕਤਲ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ।  ਪੂਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਫਿਰ ਚੌਥੀ ਵਾਰ  ਅਕਾਲੀ ਦਲ ਵਲੋਂ ਪਰਿਵਾਰਕ ਮੈਂਬਰਾਂ ਦੇ ਹੱਕ 'ਚ ਬੰਗਾ ਚੌਕ ਗੜ੍ਹਸ਼ੰਕਰ 'ਚ ਧਰਨਾ ਦਿੱਤਾ ਗਿਆ ਹੈ। ਇਕ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ ਧਰਨੇ 'ਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਇਹ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ 'ਚ ਅਕਾਲੀ ਦਲ ਦੇ ਵਰਕਰ ਸ਼ਾਮਲ ਹਨ। ਅਕਾਲੀ ਦਲ ਇਸ ਧਰਨੇ 'ਚ ਕਾਂਗਰਸ ਅਤੇ ਪੁਲਸ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਪੁਲਸ ਕੋਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਜੇ 2 ਦੋਸ਼ੀ ਪੁਲਸ ਦੀ ਹਿਰਾਸਤ ਤੋਂ ਬਾਹਰ ਹਨ, ਉਨ੍ਹਾਂ ਦੀ ਵੀ ਗ੍ਰਿਫਤਾਰੀ ਕੀਤੀ ਜਾਵੇ।

ਦੱਸਣਯੋਗ ਹੈ ਕਿ ਦਵਿੰਦਰ ਪ੍ਰਕਾਸ਼ ਸਿੰਘ ਦਾ ਅਜੇ ਤੱਕ ਪਰਿਵਾਰ ਵਲੋਂ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਜਦੋਂ ਤੱਕ ਪੁਲਸ ਸਾਰੇ ਮੁਲਜ਼ਮਾਂ ਨੂੰ ਨਹੀਂ ਫੜ੍ਹੀ ਲੈਂਦੀ, ਉਹ ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦਵਿੰਦਰ ਦੀ ਲਾਸ਼ ਅਜੇ ਤੱਕ ਸਰਕਾਰੀ ਹਸਪਤਾਲ 'ਚ ਪਈ ਹੋਈ ਹੈ।

Shyna

This news is Content Editor Shyna