ਮਸਕਟ ''ਚ ਨੌਜਵਾਨ ਦੀ ਮੌਤ ਤੇ ਦਸੂਹਾ ਨੇ ਕੀਤਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

Wednesday, Aug 12, 2020 - 01:17 PM (IST)

ਮਸਕਟ ''ਚ ਨੌਜਵਾਨ ਦੀ ਮੌਤ ਤੇ ਦਸੂਹਾ ਨੇ ਕੀਤਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਟਾਂਡਾ ਉੜਮੁੜ (ਜਸਵਿੰਦਰ): ਬੀਤੇ ਦਿਨੀਂ ਟਾਂਡਾ ਦੇ ਪਿੰਡ ਲੋਦੀ ਚੱਕ ਦੇ ਇਕ ਨੌਜਵਾਨ ਦੀ ਮਸਕਟ ਵਿਚ ਮੌਤ ਹੋ ਜਾਣ ਦਾ ਪਤਾ ਲੱਗਣ ਤੇ ਸਮਾਜ ਸੇਵੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਡੀ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਨੇ ਉਨ੍ਹਾਂ ਦੇ ਘਰ ਜਾ ਕੇ ਅਫਸੋਸ ਪ੍ਰਗਟ ਕੀਤਾ।

ਇਹ ਵੀ ਪੜ੍ਹੋ: ਘਰਾਂ 'ਚ ਕੰਮ ਕਰਨ ਵਾਲੀ ਮਾਂ ਦੀ ਧੀ ਬਣੀ ਗੋਲਡ ਮੈਡਲਿਸਟ, ਸੁਣੋ ਪੂਰੀ ਦਾਸਤਾਨ

ਇਸ ਮੌਕੇ ਦਸੂਹਾ ਨੇ ਜਿੱਥੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉੱਥੇ ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਮੰਗਵਾਉਣਾ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਤਤਪਰ ਰਹਿਣਗੇ। ਇਸ ਮੌਕੇ ਓਮ ਪ੍ਰਕਾਸ਼, ਪਰਮਿੰਦਰ ਸਿੰਘ, ਜਤਿੰਦਰ ਸਿੰਘ ਚਮਨ ਲਾਲ ਮਨੀਸ਼ ਕੁਮਾਰ ਜੀਤ ਰਾਮ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪਤਨੀ ਤੋਂ ਲੈਣਾ ਚਾਹੁੰਦਾ ਸੀ ਤਲਾਕ, ਦਬਾਅ ਪਾਉਣ ਲਈ ਕੀਤਾ ਵੱਡਾ ਕਾਰਾ


author

Shyna

Content Editor

Related News