ਵਿਅਕਤੀ ਦੀ ਭੇਤਭਰੀ ਹਾਲਤ ''ਚ ਮੌਤ, ਖਾਲੀ ਪਲਾਟ ''ਚੋਂ ਮਿਲੀ ਲਾਸ਼

05/25/2022 12:23:20 AM

ਟਾਂਡਾ ਉੜਮੁੜ (ਪੰਡਿਤ) : ਜਾਜਾ ਬਾਈਪਾਸ 'ਤੇ ਇਕ ਵਿਅਕਤੀ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਚੌਕ ਨੇੜੇ ਖਾਲੀ ਪਲਾਟ 'ਚੋਂ ਮਿਲੀ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਅਮਨ ਕੁਮਾਰ ਪੁੱਤਰ ਜੀਤ ਰਾਮ ਵਾਸੀ ਦਸੂਹਾ ਦੇ ਵਾਰਡ 13 ਵਜੋਂ ਹੋਈ ਹੈ। ਅੱਜ ਬਾਅਦ ਦੁਪਹਿਰ ਕਿਸੇ ਨੇ ਟਾਂਡਾ ਪੁਲਸ ਨੂੰ ਸੂਚਨਾ ਦਿੱਤੀ ਕਿ ਜਾਜਾ ਬਾਈਪਾਸ ਜਿੰਮ ਨੇੜੇ ਖਾਲੀ ਪਲਾਟ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਦੇ ਆਧਾਰ 'ਤੇ ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਬਾਅਦ ਵਿੱਚ ਉਸ ਦੀ ਪਛਾਣ ਹੋ ਗਈ।

ਇਹ ਵੀ ਪੜ੍ਹੋ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ 2 ਵਿਅਕਤੀਆਂ ਦੀ ਮੌਤ, 5 ਮਜ਼ਦੂਰ ਝੁਲਸੇ

ਮ੍ਰਿਤਕ ਦੇ ਭਰਾ ਰਮਨ ਕੁਮਾਰ ਨੇ ਲਾਸ਼ ਦੀ ਸ਼ਨਾਖਤ ਕਰਦਿਆਂ ਦੱਸਿਆ ਕਿ ਰਾਤ ਨੂੰ ਕੋਈ ਵਿਅਕਤੀ ਦਸੂਹਾ ਤੋਂ ਅਮਨ ਨੂੰ ਲੈ ਕੇ ਆਇਆ ਸੀ। ਫਿਲਹਾਲ ਮ੍ਰਿਤਕ ਦੇ ਵਾਰਿਸਾਂ ਨੇ ਪੁਲਸ ਕੋਲ ਆਪਣੇ ਬਿਆਨ ਦਰਜ ਨਹੀਂ ਕਰਵਾਏ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅਮਨ ਦੀ ਮੌਤ ਕਿਨ੍ਹਾਂ ਹਾਲਾਤ ਵਿੱਚ ਹੋਈ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh